ਪੰਜਾਬ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਵਿੱਚ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਵਿੱਚ ਭਲਕੇ 11 ਅਪ੍ਰੈਲ, 2024 ਦਿਨ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਦਾਰੇ ਬੰਦ ਰਹਿਣਗੇ।
ਦਰਅਸਲ, ਸੂਬੇ ਭਰ ਵਿੱਚ ਈਦ-ਉਲ-ਫਿਤਰ 11 ਅਪ੍ਰੈਲ ਨੂੰ ਮਨਾਈ ਜਾਵੇਗੀ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ‘ਈਦ-ਉਲ-ਫਿਤਰ’ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।