ਪੰਜਾਬ ‘ਚ ਖੋਲ੍ਹੇ ਜਾਣਗੇ 400 ਹੋਰ ਆਮ ਆਦਮੀ ਕਲੀਨਿਕ, ਅਰਵਿੰਦ ਕੇਜਰੀਵਾਲ ਤੇ CM ਮਾਨ ਕਰਨਗੇ ਅੰਮ੍ਰਿਤਸਰ ‘ਚ ਉਦਘਾਟਨ
ਚੰਡੀਗੜ੍ਹ 23 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ 400 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਲੀਨਿਕ 26 ਜਨਵਰੀ ਨੂੰ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਦਾ ਉਦਘਾਟਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ ਅੰਮ੍ਰਿਤਸਰ ‘ਚ ਕਰਨਗੇ।ਦੁਜੇ ਪਾਸੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਵਿੱਚ ਪਹਿਲਾਂ ਦੇ ਮੁਕਾਬਲੇ ਇਸ ਵਾਰ ਆਈਟੀ ਸੈਕਸ਼ਨ ਸ਼ਾਮਲ ਕੀਤਾ ਗਿਆ ਹੈ। ਡਾਕਟਰਾਂ ਸਮੇਤ ਸਮੁੱਚੇ ਸਟਾਫ਼ ਨੂੰ ਲੈਪਟਾਪ ਦਿੱਤੇ ਜਾਣਗੇ। ਇਸ ਨਾਲ ਰੀਅਲ ਟਾਈਮ ਵਿੱਚ ਪੂਰਾ ਡੇਟਾ ਪ੍ਰਾਪਤ ਅਤੇ ਵਿਸ਼ਲੇਸ਼ਣ ਕੀਤਾ ਜਾਵੇਗਾ।ਇਸ ਦੇ ਨਾਲ ਹੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਇਸ ਦੇ ਨਾਲ ਹੀ 6 ਹਜ਼ਾਰ ਤੋਂ ਵੱਧ ਕੱਚੇ ਕਾਮਿਆਂ ਨੂੰ ਬਹੁਤ ਜਲਦ ਪੱਕਾ ਕੀਤਾ ਜਾ ਰਿਹਾ ਹੈ।