ਪੰਜਾਬ ਚ ਗਰਮੀ ਦਾ ਕਹਿਰ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ 47 ਡਿਗਰੀ ਤੋਂ ਟੱਪਿਆ ਪਾਰਾ
ਚੰਡੀਗੜ੍ਹ 15ਜੂਨ (ਵਿਸ਼ਵ ਵਾਰਤਾ): ਪੰਜਾਬ ਦੇ 17 ਜਿਲਿਆਂ ਦੇ ਵਿੱਚ ਹੀਟ ਵੇਵ ਦਾ ਔਰੇਂਜ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹੀਟ ਵੇਵ ਦਾ ਇਹ ਔਰੇਂਜ ਅਲਰਟ ਪੰਜਾਬ ਦੇ 17 ਜਿਲਿਆਂ ਦੇ ਲਈ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਲੈ ਕੇ ਮੰਗਲਵਾਰ ਤੱਕ ਮੌਸਮ ਵਿਭਾਗ ਦੇ ਮੁਤਾਬਿਕ ਮੌਸਮ ਖੁਸ਼ਕ ਅਤੇ ਗਰਮ ਬਣਿਆ ਰਹੇਗਾ। ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਪੱਛਮੀ ਦੱਖਣੀ ਪੰਜਾਬ ਦੇ ਫਾਜ਼ਲਕਾ ਤੇ ਅੰਬੋਹਰ ਦੇ ਖੇਤਰਾਂ ਦੇ ਵਿੱਚ ਪਾਰਾ 47 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਪੰਜਾਬ ਦੇ 17 ਜਿਲਿਆਂ ਦੇ ਵਿੱਚ ਔਰੇਂਜ ਅਲਰਟ ਅਤੇ 6 ਜਿਲਿਆਂ ਦੇ ਵਿੱਚ ਯੈਲੋ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਿਕ 17 ਜੂਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ । ਸੂਬੇ ਦੇ ਵਿੱਚ ਝੋਨੇ ਦੀ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਬਿਜਲੀ ਦੀ ਖਪਤ ਵੀ ਵਧੀ ਹੈ। ਤੁਹਾਨੂੰ ਦੱਸ ਦਈਏ ਕਿ ਵੀਰਵਾਰ ਵਾਲੇ ਦਿਨ ਬਿਜਲੀ ਦੀ ਵੱਧ ਤੋਂ ਵੱਧ ਮੰਗ 15379 ਮੈਗਾਵਾਟ ਦੇ ਪੱਧਰ ਤੱਕ ਪਹੁੰਚ ਗਈ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਜਿਨਾਂ 17 ਜ਼ਿਲਿਆਂ ਦੇ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਉਹਨਾਂ ਜ਼ਿਲ੍ਹਿਆਂ ਦੇ ਵਿੱਚ ਪਠਾਣਕੋਟ ਗੁਰਦਾਸਪੁਰ ਅੰਮ੍ਰਿਤਸਰ ਤਰਨ ਤਾਰਨ ਫਿਰੋਜ਼ਪੁਰ ਫਾਜ਼ਿਲਕਾ ਫਰੀਦਕੋਟ ਮੁਕਤਸਰ ਮੋਗਾ ਬਠਿੰਡਾ ਮਾਨਸਾ ਲੁਧਿਆਣਾ, ਬਰਨਾਲਾ ਸੰਗਰੂਰ ਪਟਿਆਲਾ ਮੋਹਾਲੀ ਅਤੇ ਮਲੇਰਕੋਟਲਾ ਸ਼ਾਮਿਲ ਹਨ। ਇਹਨਾਂ ਜਿਲ੍ਹਿਆਂ ਦੇ ਵਿੱਚ ਮੌਸਮ ਵਿਭਾਗ ਵੱਲੋਂ ਔਰੇੰਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੋਸ਼ਿਆਰਪੁਰ ਨਵਾਂ ਸ਼ਹਿਰ ਕਪੂਰਥਲਾ ਜਲੰਧਰ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਵੀ ਯੈਲੋ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।