
ਚੰਡੀਗੜ੍ਹ, 23 ਸਤੰਬਰ – ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਦਿੱਤੇ ਗਏ ‘ਇੱਕ ਦੇਸ਼ ਇੱਕ ਭਾਸ਼ਾ ਹਿੰਦੀ’ ਦੇ ਬਿਆਨ ਦਾ ਸੂਬੇ ਵਿਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਜਲੰਧਰ ਵਿਚ ਸਿੱਖ ਤਾਲਮੇਲ ਕਮੇਟੀ ਵਲੋਂ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਗੁਰਦਾਸ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਉਹਨਾਂ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਗਈ।





















