ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ
ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਕਾਬੂ
ਚੰਡੀਗੜ੍ਹ, 19 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਪੁਲਿਸ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਨੂੰ ਦਿੱਲੀ ਦੇ ਨਾਲ ਲੱਗਦੇ ਸੋਨੀਪਤ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਅੱਤਵਾਦੀ ਖਾਲਿਸਤਾਨ ਸਮੂਹ ਨਾਲ ਸਬੰਧਤ ਹਨ। ਪਤਾ ਲੱਗਾ ਹੈ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਨੂੰ ਜ਼ਿਲ੍ਹੇ ਦੇ ਗੋਹਾਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁਝ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਏ.ਕੇ.-47 ਸਮੇਤ ਹੋਰ ਹਥਿਆਰ ਵੀ ਬਰਾਮਦ ਹੋਏ ਹਨ।