ਪੰਜਾਬ ’ਚ ਜਲਦ ਹੀ 2 ਹੋਰ ਟੋਲ ਪਲਾਜ਼ੇ ਹੋ ਜਾਣਗੇ ਬੰਦ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਜਲਦ ਹੀ 2 ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਹਨ। ਮੁੱਖ ਮੰਤਰੀ ਮਾਨ ਨੇ ਲਿਖਿਆ “ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ “
https://x.com/BhagwantMann/status/1773954780211409112?t=LbRDOUZ0CkDEayzjnSrsJA&s=08