ਪੰਜਾਬ ‘ਚ ਡਰਾਈ ਡੇਅ ਅੱਜ, ਠੇਕੇ ਰਹਿਣਗੇ ਮੁਕੰਮਲ ਬੰਦ
ਚੰਡੀਗੜ੍ਹ, 10 ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ 10 ਮਾਰਚ ਨੂੰ ਹੋਣ ਜਾ ਰਹੀ, ਗਿਣਤੀ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸੂਬੇ ਭਰ ਵਿੱਚ ਚੋਣ ਕਮਿਸ਼ਨ ਵਲੋਂ ਅੱਜ ਦਾ ਦਿਨ ‘ਡਰਾਈ ਡੇਅ’ ਘੋਸ਼ਿਤ ਕੀਤਾ ਗਿਆ ਹੈ। ਪੰਜਾਬ ਆਬਕਾਰੀ ਐਕਟ ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੂਬੇ ‘ਚ ਇਸ ਦਿਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ, ਵੇਚਣ ਅਤੇ ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।























