ਚੰਡੀਗੜ੍ਹ, 8 ਅਪ੍ਰੈਲ – ਪੰਜਾਬ ’ਚ ਇੱਕ ਪਾਸੇ ਜਿਥੇ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ, ਉਥੇ ਅੱਜ ਸਵੇਰੇ ਕਈ ਇਲਾਕਿਆਂ ਵਿਚ ਪਏ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬਾਰਿਸ਼ ਦੇ ਨਾਲ-ਨਾਲ ਕਈ ਥਾਵਾਂ ਉਤੇ ਗੜ੍ਹੇ ਵੀ ਪਏ ਅਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਬੇਮੌਸਮੇ ਮੀਂਹ ਨਾਲ ਖੇਤਾਂ ਵਿਚ ਪਾਣੀ ਖੜਾ ਹੋ ਗਿਆ ਹੈ, ਜਿਸ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ।