ਪੰਜਾਬ ‘ਚ ਪੈਟਰੋਲ -ਡੀਜ਼ਲ ਹੋਇਆ ਮਹਿੰਗਾ
ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਹੈ। ਸੱਤਾ ‘ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਜਨਤਾ ‘ਤੇ ਲਗਾਇਆ ਗਿਆ ਇਹ ਪਹਿਲਾ ਟੈਕਸ ਹੈ ।ਇਸ ਸਬੰਧੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸੈਸ ਨਹੀਂ ਲਗਾਇਆ ਗਿਆ ਸੀ, ਇਸ ਦੀ ਜ਼ਰੂਰਤ ਸੀ, ਜੋ ਕਿ ਹੁਣ ਕੈਬਨਿਟ ਵੱਲੋਂ ਫੈਸਲਾ ਲਿਆ ਗਿਆ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਸੁਬਾਰਡੀਨੇਟ ਕਮਿਸ਼ਨ ਵਿੱਚ ਕਲੇਕੋ ਦੀ ਭਰਤੀ ਬਾਰੇ ਕਿਹਾ ਕਿ ਗਰੁੱਪ ਏ ਦੀ ਭਰਤੀ ਪੰਜਾਬ ਸਿਵਲ ਕਮਿਸ਼ਨ ਵੱਲੋਂ ਕੀਤੀ ਜਾਵੇਗੀ। ਫੋਰੈਂਸਿਕ ਸਾਇੰਸ ਦੀ ਰਿਪੋਰਟ ‘ਚ ਕਿਸੇ ਤਰ੍ਹਾਂ ਦੀ ਦਿੱਕਤ ਤੋਂ ਬਚਣ ਲਈ ਉੱਥੇ ਵੀ ਅਸਾਮੀਆਂ ਭਰੀਆਂ ਜਾਣਗੀਆਂ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੀਤੀ ਲਿਆਂਦੀ ਗਈ ਸੀ ਜਿਸ ਨੂੰ ਮਨਜ਼ੂਰੀ ਦੇ ਕੇ ਨਵੀਂ ਨੀਤੀ ਲਿਆਂਦੀ ਗਈ ਹੈ। ਸ਼ਾਹਪੁਰ ਕੰਢੀ ਡੈਮ ਬਾਰੇ ਵੀ ਫੈਸਲਾ ਲਿਆ ਗਿਆ ਹੈ। ਪੰਜਾਬ ਨੇ ਬਿਜਲੀ ਨੀਤੀ ਲਿਆਂਦੀ ਹੈ। ਅਧਿਆਪਕਾਂ ਨੂੰ ਬਿਹਤਰ ਸਿੱਖਿਆ ਲਈ ਵਿਦੇਸ਼ ਭੇਜਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।
https://twitter.com/AAPPunjab/status/1621463891392987136?s=20&t=99v1PEad7bwrEikmG2jFeg
ਅਮਨ ਅਰੋੜਾ ਨੇ ਕਿਹਾ ਕਿ ਉਦਯੋਗਿਕ ਨੀਤੀ ਦੇ ਸਬੰਧ ਵਿੱਚ ਅੱਜ ਪੰਜਾਬ ਸਭ ਤੋਂ ਘੱਟ ਕੀਮਤ ‘ਤੇ ਬਿਜਲੀ ਦੇ ਰਿਹਾ ਹੈ, ਜਿਸ ਵਿੱਚ 2600 ਕਰੋੜ ਰੁਪਏ ਬਣਦਾ ਹੈ। ਜ਼ਿਲ੍ਹੇ ਵਿੱਚ ਹੀ 25 ਕਰੋੜ ਤੱਕ ਦੇ ਉਦਯੋਗ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਸਰਹੱਦੀ ਖੇਤਰ ਨੂੰ ਵਾਧੂ ਰਿਆਇਤ ਦਿੱਤੀ ਜਾਵੇਗੀ। ਬਾਸਮਤੀ ਬਾਰੇ ਉਨ੍ਹਾਂ ਕਿਹਾ ਕਿ ਇਸ ਦੇ ਪ੍ਰਚਾਰ ਲਈ ਮਾਰਕੀਟ ਫੀਸ ਨਹੀਂ ਲਈ ਜਾਵੇਗੀ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਦਯੋਗਾਂ ਲਈ ਭਾਅ ਵੀ ਘਟਾ ਦਿੱਤੇ ਗਏ ਹਨ। 1,000 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਜਿਨ੍ਹਾਂ ‘ਤੇ ਕੰਮ ਕੀਤਾ ਗਿਆ ਹੈ।






















