ਮੋਹਾਲੀ, 14 ਨਵੰਬਰ (ਵਿਸ਼ਵ ਵਾਰਤਾ) – ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਸਥਿਤ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੰਗਾਰੰਗ ਸਮਾਗਮ ਦੌਰਾਨ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ। ਉਨ•ਾਂ ਕਲਾਸ ਰੂਮ ਦਾ ਰਿਬਨ ਕੱਟ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹ ਬੱਚਿਆਂ ਨੂੰ ਮਿਲੇ ਅਤੇ ਉਨ•ਾਂ ਲਈ ਮੁਹੱਈਆ ਕਰਵਾਈ ਖੇਡ ਸਮੱਗਰੀ ਵੀ ਦੇਖੀ ਬਾਲ ਦਿਵਸ ਮੌਕੇ ਕੀਤੀ ਇਸ ਸ਼ੁਰੂਆਤ ਉਪਰੰਤ ਸਕੂਲ ਕੈਂਪਸ ਵਿਖੇ ਹੋਏ ਰੰਗਾਰੰਗ ਸਮਾਗਮ ਦੌਰਾਨ ਪ੍ਰਾਇਮਰੀ ਦੇ ਬੱਚਿਆਂ ਨੇ ਆਪਣੀ ਪੇਸ਼ਕਾਰੀਆਂ ਨਾਲ ਸਮਾਂ ਬੰਨ• ਦਿੱਤਾ। ਪ੍ਰੋਗਰਾਮ ਦੀ ਖਾਸੀਅਤ ਇਹ ਰਹੀ ਕਿ ਕਈ ਆਈਟਮਾਂ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦਾ ਜੌਹਰ ਦਿਖਾਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਜਦੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੇ ਦਿਨ ਹੀ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ•ਾਂ ਇਸ ਇਤਿਹਾਸਕ ਕਦਮ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ•ਦਿਆਂ ਕਿਹਾ ਕਿ ਇਸ ਅਹਿਮ ਫੈਸਲੇ ਨਾਲ ਸਿੱਖਿਆ ਪ੍ਰਬੰਧ ਵਿੱਚ ਹੋਰ ਸੁਧਾਰ ਆਵੇਗਾ ਅਤੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ। ਉਨ•ਾਂ ਕਿਹਾ ਕਿ ਸੂਬੇ ਦੇ ਸਮੂਹ 12,500 ਪ੍ਰਾਇਮਰੀ ਸਕੂਲਾਂ ਵਿੱਚ ਅੱਜ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ। ਅੱਜ ਤੱਕ ਡੇਢ ਲੱਖ ਬੱਚਿਆਂ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਲਿਆ ਜਿਹੜੇ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਕਲਾਸਾਂ ਵਿੱਚ ਦਾਖਲ ਹੋਏ ਹਨ। ਸਿੱਖਿਆ ਵਿਭਾਗ ਵੱਲੋਂ 30 ਨਵੰਬਰ ਤੱਕ ਇਹ ਦਾਖਲੇ ਕੀਤੇ ਜਾਣਗੇ। ਇਸ ਪ੍ਰਾਜੈਕਟ ਨੂੰ ‘ਖੇਡ ਮਹਿਲ’ ਦਾ ਨਾਂ ਦਿੱਤਾ ਗਿਆ ਜਿਸ ਨੂੰ ਸਿੱਖਿਆ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਚਲਾਉਣਗੇ। ਉਨ•ਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਉਹ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਕਰਨਗੀਆਂ। ਉਨ•ਾਂ ਕਿਹਾ ਕਿ ਇਨ•ਾਂ ਕਲਾਸਾਂ ਵਿੱਚ ਬੱਚਿਆਂ ਦੀ ਪੜ•ਾਈ ਪੂਰਨ ਤੌਰ ‘ਤੇ ਮੁਫਤ ਹੋਵੇਗੀ ਅਤੇ ਖੇਡਣ ਅਤੇ ਸਿੱਖਣ ਦੀ ਸਮੱਗਰੀ ਵੀ ਮੁਫਤ ਦਿੱਤੀ ਜਾਵੇਗੀ। ਕਲਾਸਾਂ ਦਾ ਸਮਾਂ ਕੁੱਲ 3 ਘੰਟੇ ਹੋਵੇਗਾ। ਗਰਮੀਆਂ ਵਿੱਚ ਸਵੇਰੇ ਸਾਢੇ ਅੱਠ ਵਜ ਤੋਂ ਸਾਢੇ ਗਿਆਰਾਂ ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ ਸਾਢੇ ਨੌ ਵਜੇ ਤੋਂ ਦੁਪਹਿਰ ਸਾਢੇ ਬਾਰਾਂ ਵਜੇ ਤੱਕ ਹੋਵੇਗਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਦੀ ਭਲਾਈ ਲਈ ਵੱਡੇ ਕ੍ਰਾਂਤੀਕਾਰੀ ਕਦਮ ਪੁੱਟੇ ਜਾ ਰਹੇ ਹਨ। ਉਨ•ਾਂ ਕਿਹਾ ਕਿ 400 ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਆਪਸ਼ਨ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਵਿਭਾਗ ਵਿੱਚ ਪਦਉਨਤੀਆਂ ਵਿੱਚ ਆਈ ਖੜੋਤ ਨੂੰ ਤੋੜਨ ਲਈ ਇਕ ਸਾਲ ਵਿੱਚ ਚਾਰ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਵੱਖਰਾ ਸਰਹੱਦੀ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ। ਅਧਿਆਪਕਾਂ ਦੀਆਂ ਸੀਨੀਅਰਤਾ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅਧਿਆਪਕਾਂ ਦੇ 4-9-14 ਕੇਸਾਂ ਅਤੇ ਨਵੇਂ ਭਰਤੀ ਅਧਿਆਪਕਾਂ ਦੇ ਪਰਖ ਕਾਲ ਸਮਾਂ ਪੂਰਾ ਹੋਣ ਦੇ ਪੱਤਰ ਜਾਰੀ ਕਰਨ ਦੇ ਅਧਿਕਾਰ ਹੇਠਲੇ ਪੱਧਰ ‘ਤੇ ਦਿੱਤੇ ਗਏ ਹਨ। ਬਿਹਤਰ ਤੇ ਉਸਾਰੂ ਨਤੀਜੇ ਲੈਣ ਲਈ ਗਰੇਸ ਅੰਕ ਖਤਮ ਕਰ ਦਿੱਤੇ ਗਏ ਹਨ ਅਤੇ ਨਕਲ ਰੋਕਣ ਲਈ ਸੰਵੇਨਸ਼ੀਲ ਪ੍ਰੀਖਿਆ ਕੇਂਦਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ•ਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਲੋਕ ਪੱਖੀ ਫੈਸਲਿਆਂ ਨੂੰ ਸਫਲਤਾ ਨਾਲ ਲਾਗੂ ਹੋਣ ਦਾ ਸਿਹਰਾ ਵੀ ਉਨ•ਾਂ ਸਿਰ ਬੰਨਿ•ਆ।
ਇਸ ਮੌਕੇ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਨਵੀਂ ਪਹਿਲ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵਧਾਈ ਦੇ ਪਾਤਰ ਹਨ। ਉਨ•ਾਂ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਸ਼ੁਰੂ ਹੋਣ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਣਗੇ ਉਥੇ ਇਸ ਦਾ ਸਿੱਧਾ ਫਾਇਦਾ ਸਾਧਾਰਣ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗਾ ਜਿਹੜੇ ਮਹਿੰਗੀਆਂ ਫੀਸਾਂ ਕਾਰਨ ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਲੈਣ ਤੋਂ ਅਸਮਰੱਥ ਸਨ। ਉਨ•ਾਂ ਕਿਹਾ ਕਿ ਹੁਣ ਨਰਸਰੀ ਦੀ ਪੜ•ਾਈ ਵੀ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਸ. ਸਿੱਧੂ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਵੀ ਕੀਤਾ ਜਿਨ•ਾਂ ਇਸ ਅਹਿਮ ਫੈਸਲੇ ਨੂੰ ਲਾਗੂ ਕਰਨ ਦੀ ਰਸਮੀ ਸ਼ੁਰੂਆਤ ਉਨ•ਾਂ ਦੇ ਹਲਕਾ ਮੁਹਾਲੀ ਤੋਂ ਕੀਤੀ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਅੱਜ ਦੇ ਦਿਨ ਨੂੰ ਸਿੱਖਿਆ ਵਿਭਾਗ ਲਈ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਬੜੇ ਲੰਬੇ ਚਿਰ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ•ਾਂ ਕਿਹਾ ਕਿ ਅਧਿਆਪਕਾਂ ਦੀ ਇਹ ਮੰਗ ਹੁੰਦੀ ਸੀ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਅਤੇ ਚੰਗੇ ਪ੍ਰਬੰਧਾਂ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਅੱਜ ਸਿੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਹੋ ਗਈ ਹੈ ਜਿਸ ਦੇ ਚੰਗੇ ਨਤੀਜੇ ਆਉਣ ਵਾਲੇ ਤਿੰਨ ਸਾਲਾਂ ਅੰਦਰ ਆਉਣੇ ਸ਼ੁਰੂ ਹੋ ਜਾਣਗੇ। ਉਨ•ਾਂ ਸਾਰੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਜਿਨ•ਾਂ ਇਸ ਫੈਸਲੇ ਨੂੰ ਮੁਹਿੰਮ ਵਾਂਗ ਚਲਾਇਆ ਅਤੇ ਮਾਪਿਆਂ ਨੂੰ ਜਾਗਰੂਕ ਕਰ ਕੇ ਥੋੜੇ ਸਮੇਂ ਅੰਦਰ ਡੇਢ ਲੱਖ ਦੇ ਕਰੀਬ ਬੱਚਿਆਂ ਨੂੰ ਦਾਖਲ ਕੀਤਾ।
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਅੱਜ ਹੋਈ ਨਵੀਂ ਸ਼ੁਰੂਆਤ ਦੇ ਚੰਗੇ ਨਤੀਜੇ ਆਉਣਗੇ। ਇਸ ਤੋਂ ਪਹਿਲਾਂ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ, ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਮੁਹਾਲੀ ਸ੍ਰੀ ਗੁਰਮੇਜ ਸਿੰਘ ਕੈਂਥ ਸਮੇਤ ਵਿਭਾਗ ਦੇ ਅਧਿਕਾਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਅਧਿਆਪਕ ਤੇ ਬੱਚੇ ਹਾਜ਼ਰ ਸਨ।
ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਜੇ ਦੇ ਭੰਗੜੇ ਨੇ ਸਰੋਤੇ ਕੀਲੇ
ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਲਈ ਰੱਖੇ ਉਦਘਾਟਨੀ ਸਮਾਮਗ ਦੌਰਾਨ ਛੋਟੇ ਬੱਚਿਆਂ ਦੁਆਰਾ ਦਿਖਾਏ ਗਏ ਕਲਾ ਦੇ ਜੌਹਰ ਨੇ ਸਮਾਂ ਬੰਨ• ਦਿੱਤਾ। ਪ੍ਰਾਇਮਰੀ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਹੋਣਹਾਰ ਬੱਚੇ ਅਜੇ ਨੇ ਆਪਣੇ ਭੰਗੜੇ ਦੀ ਪੇਸ਼ਕਾਰੀ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਬੱਚਿਆਂ ਵੱਲੋਂ ਪੰਡਤ ਜਵਾਹਰ ਲਾਲ ਨਹਿਰੂ ਦੀ ਜ਼ਿੰਦਗੀ ਬਾਰੇ ਵੀ ਚਾਨਣਾ ਪਾਇਆ ਅਤੇ ਇਕ ਕੋਰਿਓਗ੍ਰਾਫੀ ਵੀ ਪੇਸ਼ ਕੀਤੀ ਗਈ। ਛੋਟੀਆਂ ਬੱਚੀਆਂ ਵੱਲੋਂ ਗਿੱਧਾ, ਗਰੁੱਪ ਡਾਂਸ, ਗੀਤ ਦੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਬਾਰੇ ਗੀਤ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਅਤੇ ਅੰਤ ਵਿੱਚ ਰਾਸ਼ਟਰੀ ਗਾਣ ਗਾਇਆ ਗਿਆ। ਅੰਤ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪ੍ਰੋਗਰਾਮ ਪੇਸ਼ ਕਰਨ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ।
ਕੀ ਤੁਸੀਂ ਵੀ Anxiety ਤੋਂ ਪਰੇਸ਼ਾਨ ਹੋ, ਅਪਣਾਓ ਇਹ ਟਿਪਸ
ਕੀ ਤੁਸੀਂ ਵੀ Anxiety ਤੋਂ ਪਰੇਸ਼ਾਨ ਹੋ, ਅਪਣਾਓ ਇਹ ਟਿਪਸ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਆਪਣਾ ਖਿਆਲ...