ਪੰਜਾਬ ‘ਚ ਬਦਲ ਸਕਦਾ ਹੈ ਮੌਸਮ
ਹਿਮਾਚਲ ‘ਚ ਗੜ੍ਹੇਮਾਰੀ ਦੀ ਚਿਤਾਵਨੀ
ਅਗਲੇ 3 ਦਿਨਾਂ ਤੱਕ ਸੂਬੇ ਦਾ ਮੌਸਮ ਰਹੇਗਾ ਖਰਾਬ
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ)-ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਤੂਫਾਨ ਚੱਲਣ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਭਲਕੇ ਉੱਚ ਅਤੇ ਦਰਮਿਆਨੀ ਉਚਾਈ ਵਾਲੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ‘ਚ 3 ਮਾਰਚ ਤੱਕ ਮੌਸਮ ਖਰਾਬ ਰਹੇਗਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 5 ਜ਼ਿਲ੍ਹਿਆਂ ਮੰਡੀ, ਚੰਬਾ, ਕਾਂਗੜਾ, ਕੁੱਲੂ ਅਤੇ ਲਾਹੌਲ ਸਪਿਤੀ ਵਿੱਚ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਮੌਸਮ ਦੇ ਬਦਲਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਵਧਿਆ ਹੈ, ਪਰ ਅਗਲੇ ਕੁਝ ਦਿਨਾਂ ਵਿੱਚ ਪਾਰਾ ਡਿੱਗਣ ਦੀ ਸੰਭਾਵਨਾ ਹੈ।