
ਚੰਡੀਗੜ੍ਹ, 20 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਵਿਚ ਕੱਲ੍ਹ ਸ਼ਾਮ ਤੋਂ ਹੀ ਮੌਸਮ ਖਰਾਬ ਹੈ ਅਤੇ ਕਈ ਥਾਵਾਂ ਤੇ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨ ਬੇਹੱਦ ਚਿੰਤਾ ਵਿਚ ਹੈ|

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁੜ ਤੋਂ ਸੂਬੇ ਦੇ ਕਈ ਹਿੱਸਿਆਂ ਵਿਚ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਮੰਡੀਆਂ ਵਿਚ ਅਤੇ ਖੇਤਾਂ ਵਿਚ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ|






















