
ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਵਿਚ ਮੌਸਮ ਨੇ ਯੂ ਟਰਨ ਲੈ ਲਿਆ ਹੈ| ਅੱਜ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਇਲਾਕਿਆਂ ਵਿਚ ਰੁਕ-ਰੁਕ ਕੇ ਤੇਜ਼ ਬਾਰਿਸ਼ ਹੋਈ| ਮੌਸਮ ਵਿਭਾਗ ਨੇ ਇਸ ਬਾਰਿਸ਼ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ| ਸਵੇਰ ਤੋਂ ਹੀ ਆਸਮਾਨ ਵਿਚ ਕਾਲੇ ਬੱਦਲ ਛਾਏ ਰਹੇ ਅਤੇ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ| ਬਾਰਿਸ਼ ਨਾਲ ਸੂਬੇ ਦੇ ਤਾਪਮਾਨ ਵਿਚ ਤਬਦੀਲੀ ਆ ਗਈ ਹੈ|
ਇਸ ਦੌਰਾਨ ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ ਹੋਣ ਦੀ ਸੂਚਨਾ ਹੈ| ਮਨਾਲੀ ਸਮੇਤ ਕਈ ਇਲਾਕਿਆਂ ਵਿਚ ਅੱਜ ਭਾਰੀ ਬਰਫਬਾਰੀ ਹੋਈ, ਜਿਸ ਕਾਰਨ ਤਾਪਮਾਨ ਹੇਠਾਂ ਆ ਗਿਆ ਹੈ| ਇਸ ਬਰਫਬਾਰੀ ਦਾ ਸੈਲਾਨੀਆਂ ਨੇ ਆਨੰਦ ਮਾਣਿਆ|
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...






















