ਪੰਜਾਬ ‘ਚ ਬਿਜਲੀ ਦਾ ਸੰਕਟ ਹੋਵੇਗਾ ਦੂਰ
ਅੱਜ ਝਾਰਖੰਡ ਤੋਂ ਰੋਪੜ ਥਰਮਲ ਪਲਾਂਟ ਪਹੁੰਚੇਗਾ ਕੋਲਾ ;ਮੁੱਖ ਮੰਤਰੀ ਮਾਨ ਜਾਣਗੇ ਰੋਪੜ
ਚੰਡੀਗੜ੍ਹ, 16ਦਸੰਬਰ(ਵਿਸ਼ਵ ਵਾਰਤਾ)-ਤਕਰੀਬਨ ਅੱਠ ਸਾਲਾਂ ਦੀ ਉਡੀਕ ਤੋਂ ਬਾਅਦ ਅੱਜ ਝਾਰਖੰਡ ਦੇ ਪਛਵਾੜਾ ਕੋਲ ਮਾਈਨ ਤੋਂ ਕੋਲੇ ਦੀ ਗੱਡੀ ਪੰਜਾਬ ਪਹੁੰਚੇਗੀ। ਇਹ ਰੇਲ ਗੱਡੀ ਰੋਪੜ ਥਰਮਲ ਪਲਾਂਟ ਪਹੁੰਚੇਗੀ। ਇਸ ਦੌਰਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਰੋਪੜ ਜਾਣਗੇ। ਸਥਾਨਕ ਪੁਲਿਸ-ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਅੱਠ ਸਾਲਾਂ ਦੇ ਵਕਫ਼ੇ ਤੋਂ ਬਾਅਦ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਣ ਵਿੱਚੋਂ ਕੋਲੇ ਦਾ ਪਹਿਲਾ ਰੇਲਵੇ ਰੈਕ ਮਿਲਣ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਹ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਕਰਨ ਅਤੇ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦੀ ਸੀਮਤ ਸਪਲਾਈ ‘ਤੇ ਨਿਰਭਰਤਾ ਨੂੰ ਖਤਮ ਕਰਨ ਵਿੱਚ ਮਦਦ ਕਰੇਗਾ।























