ਪੰਜਾਬ ‘ਚ ਬਿਜਲੀ ਸੰਕਟ ਤੇ ਮਾਇਆਵਤੀ ਦਾ ਵੱਡਾ ਬਿਆਨ

ਚੰਡੀਗੜ੍ਹ 2ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਵਿੱਚ ਗਰਮੀ ਦੇ ਚਲਦੇ ਬਿਜਲੀ ਦਾ ਸੰਕਟ ਵੀ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਕਾਰਨ ਵਿਰੋਧੀ ਧਿਰਾਂ ਕੈਪਟਨ ਸਰਕਾਰ ਤੇ ਹਮਲਾ ਕਰ ਰਹੀਆਂ ਹਨ। ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਹੁਣ BSP ਸੁਪਰੀਮੋ ਮਾਇਆਵਤੀ ਦਾ ਵੀ ਇੱਕ ਵੱਡਾ ਬਿਆਨ ਆਇਆ ਹੈ।

ਉਹਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਆਪਸੀ ਝਗੜੇ ਵਿੱਚ ਉਲਝ ਕੇ ਲੋਕ ਭਲਾਈ ਜ਼ਿੰਮੇਵਾਰੀ ਭੁੱਲ ਗਈ ਹੈ। ਮਾਇਆਵਤੀ ਨੇ ਟਵੀਟ ਕਰਦਿਆਂ ਲਿਖਿਆ, ‘ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ-ਜਨਜੀਵਨ, ਉਦਯੋਗ ਅਤੇ ਖੇਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਉੱਥੋਂ ਦੀ ਕਾਂਗਰਸ ਸਰਕਾਰ ਨੇ ਆਪਸੀ ਧੜੇਬੰਦੀ, ਝਗੜੇ ਅਤੇ ਟਕਰਾਅ ਆਦਿ ਵਿੱਚ ਉਲਝ ਕੇ ਲੋਕ ਹਿੱਤਾਂ ਅਤੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ, ਜਿਸ ਦਾ ਜਨਤਾ ਨੂੰ ਨੋਟਿਸ ਲੈਣ ਦੀ ਲੋੜ ਹੈ।’

ਮਾਇਆਵਤੀ ਨੇ ਇੱਕ ਹੋਰ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ‘ਪੰਜਾਬ ਦਾ ਖੁਸ਼ਹਾਲ ਭਵਿੱਖ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਇਸ ਵਿੱਚ ਹੈ ਕਿ ਉਹ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਗਠਜੋੜ ਵਾਲੀ ਸਰਕਾਰ ਬਣਾਉਣਾ ਯਕੀਨੀ ਬਣਾਓ, ਸਾਰਿਆਂ ਨੂੰ ਮੇਰੀ ਬੇਨਤੀ।’






















