• Latest
  • Trending
ਪੰਜਾਬ ‘ਚ ਯੂਏਪੀਏ ਤਹਿਤ ਦਲਿਤਾਂ ਤੇ ਸਿੱਖਾਂ ਨੂੰ ਬਣਾਇਆ ਜਾ ਰਿਹਾ ਏ ਨਿਸ਼ਾਨਾ—ਗੜ੍ਹੀ

ਪੰਜਾਬ ‘ਚ ਯੂਏਪੀਏ ਤਹਿਤ ਦਲਿਤਾਂ ਤੇ ਸਿੱਖਾਂ ਨੂੰ ਬਣਾਇਆ ਜਾ ਰਿਹਾ ਏ ਨਿਸ਼ਾਨਾ—ਗੜ੍ਹੀ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

2 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

3 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

4 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

4 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

5 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

5 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

5 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

6 hours ago
Hindi News
English News
Saturday, July 4, 2026
No Result
View All Result
33 °c
Chandigarh
35 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਯੂਏਪੀਏ ਤਹਿਤ ਦਲਿਤਾਂ ਤੇ ਸਿੱਖਾਂ ਨੂੰ ਬਣਾਇਆ ਜਾ ਰਿਹਾ ਏ ਨਿਸ਼ਾਨਾ—ਗੜ੍ਹੀ

July 25, 2020
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ‘ਚ ਯੂਏਪੀਏ ਤਹਿਤ ਦਲਿਤਾਂ ਤੇ ਸਿੱਖਾਂ ਨੂੰ ਬਣਾਇਆ ਜਾ ਰਿਹਾ ਏ ਨਿਸ਼ਾਨਾ—ਗੜ੍ਹੀ

ਬਸਪਾ ਇਸ ਦਾ ਪੰਜਾਬ ‘ਚ ਕਰੜਾ ਵਿਰੋਧ ਕਰੇਗੀ
n ਕਿਸੇ ਦਾ ਪੱਖ ਸੁਣੇ ਬਗੈਰ ਚਾਰਜਸ਼ੀਟ ਕਰਕੇ ਜੇਲ੍ਹ ਵਿੱਚ ਡੱਕਣਾ ਗੈਰ ਸੰਵਿਧਾਨਿਕ
ਚੰਡੀਗੜ, 25 ਜੁਲਾਈ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਯੂਏਪੀਏ ਕਾਲਾ ਕਾਨੂੰਨ ਭਾਰਤੀ ਸੰਵਿਧਾਨ ਤੇ ਕੁਦਰਤੀ ਨਿਆਂ ਦੇ ਵਿਰੁੱਧ ਹੈ, ਜਿਥੇ ਕਿਸੇ ਵਿਅਕਤੀ ਨੂੰ ਬਿਨਾ ਮੁਕੱਦਮੇ ਦੇ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ। ਇਸ ਤਹਿਤ ਸਿੱਖਾਂ ਤੇ ਦਲਿਤਾਂ ਨੂੰ ਪੰਜਾਬ ਵਿਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਧਿਕਾਰਾਂ ਅਨੁਸਾਰ ਕਿਸੇ ਵਿਅਕਤੀ ਦਾ ਪੱਖ ਸੁਣੇ ਬਗੈਰ ਕਿਸੇ ਵਿਅਕਤੀ ਨੂੰ ਚਾਰਜਸ਼ੀਟ ਕਰਕੇ ਜੇਲ੍ਹ ਵਿੱਚ ਪਾਉਣਾ ਗੈਰ ਸੰਵਿਧਾਨਿਕ ਹੈ। ਅਜਿਹੀ ਸਥਿਤੀ ਵਿੱਚ ਕਾਂਗਰਸ ਸਰਕਾਰ ਸਰਕਾਰ ਆਪਣੀ ਰਾਜਨੀਤਿਕ ਹੋਂਦ ਬਚਾਉਣ ਵਾਸਤੇ ਕਾਲੇ ਕਾਨੂੰਨ ਤਹਿਤ ਪੰਜਾਬ ਵਿਚ ਸਿੱਖਾਂ ਅਤੇ ਦਲਿਤਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਬਸਪਾ ਪ੍ਰਧਾਨ ਸਰਦਾਰ ਗੜ੍ਹੀ ਨੇ ਯੂ ਏ ਪੀ ਏ ਦੀ ਵਿਰੋਧਤਾ ਕਰਦਿਆ ਕਿਹਾ ਕਿ ਇਹ ਏਨਾ ਖਤਰਨਾਕ ਕਾਨੂੰਨ ਹੈ ਕਿ ਇਸ ਕਾਨੂੰਨ ਦੇ ਤਹਿਤ ਦੋਸ਼ੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਸਾਬਤ ਕਰੇ ਕਿ ਉਹ ਅਪਰਾਧੀ ਨਹੀਂ ਹੈ। ਯਾਨੀ ਰਾਜ ਅੱਤਵਾਦੀ ਨੂੰ ਚਾਰਜ ਕਰੇਗਾ ਪਰ ਉਸ ਵਿਅਕਤੀ ਨੂੰ ਅੱਤਵਾਦ ਦੇ ਦੋਸ਼ ਤੋਂ ਛੁਟਕਾਰਾ ਪਾਉਣ ਲਈ ਸਬੂਤ ਖੁਦ ਮੁਹੱਈਆ ਕਰਾਉਣੇ ਪੈਣਗੇ। ਸਰਕਾਰ ਨੂੰ ਇਸ ਕਾਨੂੰਨ ਦੇ ਜ਼ਰੀਏ ਅਜਿਹੀ ਸ਼ਕਤੀ ਮਿਲੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਅਸਹਿਮਤੀ ਨੂੰ ਗ਼ੈਰਕਾਨੂੰਨੀ ਕਰਾਰ ਦੇ ਸਕਦੀ ਹੈ ਅਤੇ ਉਹ ਵਿਅਕਤੀ ਸਾਰੀ ਉਮਰ ਉਸ ਤੋਂ ਬਰੀ ਹੋਣ ਦੀ ਕੋਸ਼ਿਸ਼ ਕਰਦਾ ਰਹੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਇਕ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗੁਰਤੇਜ ਸਿੰਘ ਨਾਮ ਦਾ ਸਖ਼ਸ਼ ਸ਼ਾਮਲ ਹੈ, ਜੋ ਤਿੰਨ ਬੱਚਿਆਂ ਦਾ ਪਿਤਾ ਹੈ। ਗੁਰਤੇਜ ਸਿੰਘ ਦੇ ਤਿੰਨੇ ਬੱਚੇ 8 ਤੋਂ 12 ਸਾਲ ਦੀ ਉਮਰ ਦੇ ਹਨ। ਗੁਰਤੇਜ ਸਿੰਘ ਦੀ ਪਤਨੀ ਭਿਆਨਕ ਬਿਮਾਰੀ ਕਾਰਨ ਬੈਡ ‘ਤੇ ਹੈ। ਜਿਸ ਸਮੇਂ ਪੁਲਿਸ ਨੇ ਗੁਰਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਉਹ ਪਤਨੀ ਦੇ ਇਲਾਜ ਲਈ ਹਸਪਤਾਲ ਵਿਚ ਮੌਜੂਦ ਸੀ। ਪੀੜਤ ਦੀ ਪਤਨੀ ਮੁਤਾਬਕ ਗੁਰਤੇਜ ਸਿੰਘ ਨੂੰ ਉਸ ਦੇ ਇਲਾਜ ਲਈ ਪੈਸਾ-ਧੇਲਾ ਵੀ ਦੇਣ ਨਹੀਂ ਦਿਤਾ ਗਿਆ। ਗੁਰਤੇਜ ਸਿੰਘ ਦੇ ਲੜਕੇ ਨੇ ਪੁਲਿਸ ਵਾਲਿਆਂ ਨੂੰ ਪਿਤਾ ਦੀਆਂ ਬਾਹਾਂ ਮਰੋੜ ਕੇ ਧੱਕੇ ਨਾਲ ਗੱਡੀ ਵਿਚ ਪਾ ਕੇ ਲਿਜਾਂਦੇ ਵੇਖਿਆ ਹੈ। ਪੀੜਤ ਦੀ ਘਰਵਾਲੀ ਮੁਤਾਬਕ ਉਸ ਦਾ ਪਤੀ ਕਿਸੇ ਵੀ ਤਰ੍ਹਾਂ ਦੀ ਅਤਿਵਾਦੀ ਗਤੀਵਿਧੀ ਵਿਚ ਸ਼ਾਮਲ ਨਹੀਂ ਸੀ। ਪਤਨੀ ਮੁਤਾਬਕ ਉਨ੍ਹਾਂ ਨੂੰ ਸਿਰਫ਼ ਸਿੱਖ ਹੋਣ ਕਾਰਨ ਹੀ ਨਿਸ਼ਾਨਾ ਬਣਾਇਆ ਗਿਆ ਹੈ। ਪਰਿਵਾਰ ਕੋਲ ਇਸ ਸਮੇਂ ਕਮਾਈ ਦਾ ਕੋਈ ਵੀ ਵਸੀਲਾ ਮੌਜੂਦ ਨਹੀਂ ਹੈ। ਇਸ ਪਰਿਵਾਰ ਦਾ ਗੁਜ਼ਾਰਾ ਲੋਕਾਂ ਵਲੋਂ ਤਰਸ ਦੇ ਆਧਾਰ ‘ਤੇ ਕੀਤੀ ਜਾਂਦੀ ਮਦਦ ਨਾਲ ਹੋ ਰਿਹਾ ਹੈ। ਪਰਿਵਾਰ ਵਿਚ ਪੀੜਤ ਦੀ ਪਤਨੀ ਤੋਂ ਇਲਾਵਾ ਪਿਤਾ ਗੰਭੀਰ ਬਿਮਾਰੀ ਕਾਰਨ ਮੰਜੇ ‘ਤੇ ਪਏ ਹਨ। ਗੁਰਤੇਜ ਸਿੰਘ ਦੇ ਜੇਲ੍ਹ ਜਾਣ ਬਾਅਦ ਇਹ ਪੂਰਾ ਪਰਿਵਾਰ ਗ਼ਰੀਬੀ ਦੀ ਹਾਲਤ ਵਿਚ ਲਾਵਾਰਸ ਹੈ।
ਇਸੇ ਤਰ੍ਹਾਂ 28 ਜੂਨ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਹੋਰ 18 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜੇਲ ਅੰਦਰ ਸੁੱਟ ਦਿਤਾ ਹੈ। ਇਸ ਨੌਜਵਾਨ ਨੂੰ 16 ਦਿਨਾਂ ਤਕ ਹਿਰਾਸਤ ਵਿਚ ਰੱਖ ਦੇ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਜਸਪ੍ਰੀਤ ਸਿੰਘ ਦੇ ਪਿਤਾ ਪੁਲਵਿੰਦਰ ਸਿੰਘ ਵਾਸੀ ਪੰਡ ਬੋੜੇਵਾਲ ਅਫ਼ਗਾਨਾ ਜ਼ਿਲ੍ਹਾ ਅੰਮ੍ਰਿਤਸਰ ਮੁਤਾਬਕ ਪੁੱਤਰ ਨੂੰ ਛੁਡਾਉਣ ਲਈ ਉਸ ਨੂੰ 50 ਹਜ਼ਾਰ ਤਕ ਦਾ ਖ਼ਰਚਾ ਕਰਨਾ ਪਿਆ ਹੈ। ਪੁਲਵਿੰਦਰ ਸਿੰਘ ਮੁਤਾਬਕ ਪੁਲਿਸ ਨੇ ਜਸਪ੍ਰੀਤ ਸਿੰਘ ਨੂੰ ਚੁੱਕਣ ਵੇਲੇ ਕਿਹਾ ਸੀ ਕਿ ਜਸਪ੍ਰੀਤ ਨੇ ਕਿਸੇ ਕੁੜੀ ਨੂੰ ਫ਼ੋਨ ‘ਤੇ ਛੇੜਿਆ ਹੈ, ਜਿਸ ਸਬੰਧੀ ਪੁਛਗਿੱਛ ਕਰਨੀ ਹੈ। ਪਿਤਾ ਮੁਤਾਬਕ ਉਨ੍ਹਾਂ ਨੇ ਜਸਪ੍ਰੀਤ ਨੂੰ 28 ਤਰੀਕ ਨੂੰ ਪੁਲਿਸ ਸਾਹਮਣੇ ਖੁਦ ਜਾ ਕੇ ਪੇਸ਼ ਕੀਤਾ ਸੀ। ਪਰਿਵਾਰ ਨੂੰ ਇਕ ਤਰੀਕ ਦੇ ਅਖ਼ਬਾਰ ਵਿਚੋਂ ਪਤਾ ਚੱਲਿਆ ਕਿ ਨੌਜਵਾਨ ਖਿਲਾਫ਼ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਾਂ ਦੇ ਦੋਸ਼ ਹੇਠ ਪਰਚਾ ਦਰਜ ਹੋਇਆ ਹੈ। ਇਸ ਨੌਜਵਾਨ ਨੂੰ ਪੁਲਿਸ ਨੇ 16 ਦਿਨਾਂ ਬਾਅਦ ਰਿਹਾਅ ਕਰ ਦਿਤਾ ਹੈ। ਇਸ ਨੌਜਵਾਨ ਨੂੰ ਪੰਜ ਦਿਨ ਤਕ ਹਸਪਤਾਲ ਵਿਚ ਦਾਖ਼ਲ ਰੱਖਣਾ ਪਿਆ। ਇਹ ਨੌਜਵਾਨ ਅਜੇ ਵੀ ਸਦਮੇ ਵਿਚ ਹੈ।
ਇਸੇ ਤਰ੍ਹਾਂ ਸਮਾਣਾ ਪੁਲੀਸ ਨੇ ਪਿੰਡ ਸੇਹਰਾ ਵਾਸੀ 24 ਸਾਲਾ ਸੁਖਚੈਨ ਸਿੰਘ ਨਾਂ ਦੇ ਇਕ ਹੋਰ ਦਲਿਤ ਨੌਜਵਾਨ ਨੂੰ ਯੂਪੀਏ ਲਗਾ ਕੇ ਗ੍ਰਿਫ਼ਤਾਰ ਕੀਤਾ ਹੈ। ਇਹ ਦਲਿਤ ਪਰਵਾਰ ਅਤਿ ਗ਼ਰੀਬ ਹੈ। ਇਸ ਦਾ ਕੋਈ ਅਪਰਾਧੀ ਪਿਛੋਕੜ ਵੀ ਨਹੀਂ ਹੈ। ਇਸ ਘਰ ਦੇ ਹਾਲਾਤ ਵੇਖ ਕੇ ਅਜਿਹਾ ਕਤਈ ਹੀ ਨਹੀਂ ਲੱਗਦਾ ਕਿ ਸੁਖਚੈਨ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋ ਸਕਦਾ ਹੈ। ਕੇਵਲ ਤਿੰਨ ਮਰਲਿਆਂ ਦੇ ਇਸ ਘਰ ਅੰਦਰ ਤਿੰਨ ਪਰਵਾਰ ਰਹਿੰਦੇ ਹਨ। ਇਸ ਨੌਜਵਾਨ ਦੇ ਹੱਕ ਵਿਚ ਪਿੰਡ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੇ ਇਕਮਤ ਹੋ ਕੇ ਦਸਿਆ ਕਿ ਇਹ ਨੌਜਵਾਨ ਇਸੇ ਤਰ੍ਹਾਂ ਦੀ ਕਿਸੇ ਵੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋ ਸਕਦਾ।
ਇਸੇ ਤਰ੍ਹਾਂ ਇਕ ਲਵਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਵੀ ਪੁਲਿਸ ਯੂਏਪੀਏ ਤਹਿਤ ਗਿਫ਼ਤਾਰ ਕੇ ਲੈ ਗਈ ਹੈ। ਇਹ ਨੌਜਵਾਨ ਦਿੱਲੀ ਦੇ ਸ਼ਾਹੀਨ ਬਾਗ ਵਿਚ ਲੱਗੇ ਲੰਗਰ ਦੀ ਸੇਵਾ ਲਈ ਪਹੁੰਚਿਆ ਸੀ। ਇਸ ਸਿੱਖ ਨੌਜਵਾਨ ‘ਤੇ ਵੀ ਦਿੱਲੀ ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜੇਲ੍ਹ ਅੰਦਰ ਸੁਟ ਦਿਤਾ ਹੈ। ਲਵਪ੍ਰੀਤ ਪਿੰਡ ਸਮਾਨਾ ਵਿਖੇ ਇਕ ਸੀਸੀਟੀਵੀ ਕੈਮਰਿਆਂ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਇਹ ਇਕ ਆਮ ਜਿਹੇ ਗ਼ਰੀਬ ਸਿੱਖ ਪਰਵਾਰ ਦਾ ਲੜਕਾ ਹੈ। ਜਦਕਿ ਦਿੱਲੀ ਪੁਲਿਸ ਲਵਪ੍ਰੀਤ ਕੋਲੋਂ ਇਕ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕਰ ਰਹੀ ਹੈ।
ਬੁਲਢਾਂਡਾ ਦੇ ਪਿੰਡ ਚਾਣਕ ਦਾ ਅੰਮ੍ਰਿਤਪਾਲ ਸਿੰਘ ਨੂੰ ਵੀ ਪੁਲਿਸ ਨੇ ਯੂਏਪੀਏ ਤਹਿਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਅੰਦਰ ਸੁਟ ਦਿਤਾ ਹੈ। ਇਹ ਦਲਿਤ ਨੌਜਵਾਨ ਵੀ ਅਤਿ ਗ਼ਰੀਬ ਪਰਵਾਰ ਨਾਲ ਸਬੰਧਿਤ ਹੈ। ਅੰਮ੍ਰਿਤਪਾਲ ਦਾ ਵਿਆਹ 8 ਜੂਨ ਨੂੰ ਹੋਇਆ ਸੀ। ਇਹ ਪਰਿਵਾਰ ਦਿਹਾੜੀ ਦੱਪਾ ਕਰ ਕੇ ਗੁਜ਼ਾਰਾ ਕਰਦਾ ਹੈ। ਅੰਮ੍ਰਿਤਪਾਲ ਦਾ ਪਿਤਾ, ਭਰਾ ਤੇ ਉਹ ਖੁਦ ਖੇਤਾਂ ਵਿਚ ਦਿਹਾੜੀ ਕਰ ਕੇ ਗੁਜ਼ਾਰਾ ਚਲਾਉਂਦੇ ਹਨ। ਜਦਕਿ ਮਾਂ ਘਰ ਅੰਦਰ ਕੱਪੜੇ ਸਿਉ ਕੇ ਕੁੱਝ ਪੈਸੇ ਕਮਾ ਲੈਂਦੀ ਹੈ। ਇਸ ਪਰਿਵਾਰ ਨੇ ਕੱਚਾ ਮਕਾਨ ਅਜੇ ਹੁਣੇ-ਹੁਣੇ ਹੀ ਸੈਂਟਰ ਗੌਰਮਿੰਟ ਦੀ ਸਕੀਮ ਤਹਿਤ ਕਰਜ਼ਾ ਲੈ ਕੇ ਬਣਾਇਆ ਹੈ। ਇਹ ਨੌਜਵਾਨ ਹੁਣ ਪਟਿਆਲਾ ਜੇਲ੍ਹ ਅੰਦਰ ਬੰਦ ਹੈ।
ਲੜਕੇ ਦੀ ਮਾਂ ਮੁਤਾਬਕ ਉਹ ਜੇਲ੍ਹ ਵਿਚ ਮੁਲਾਕਾਤ ਲਈ ਗਏ ਸਨ ਜਿੱਥੇ ਨੌਜਵਾਨ ਨੇ ਦਸਿਆ ਕਿ ਬੋਹਾ ਪੁਲਿਸ ਨੇ ਉਸ ਨੂੰ ਕਰੰਟ ਲਾ ਕੇ ਤਸ਼ੱਦਦ ਕੀਤਾ ਹੈ। ਪੀੜਤ ਦੀ ਮਾਤਾ ਮੁਤਾਬਕ ਉਨ੍ਹਾਂ ਦੇ ਪਰਵਾਰ ਦੇ ਖ਼ਾਲਿਸਤਾਨੀਆਂ ਨਾਲ ਸਬੰਧਿਤ ਕਿਸੇ ਵੀ ਕੀਮਤ ‘ਤੇ ਨਹੀਂ ਹੋ ਸਕਦੇ ਕਿਉਂਕਿ ਉਨ੍ਹਾਂ ਦਾ ਲੜਕਾ ਤਾਂ ਨਸ਼ੇ ਅਤੇ ਤਮਾਖੂ ਦਾ ਇਸਤੇਮਾਲ ਵੀ ਕਰਦਾ ਹੈ ਅਤੇ ਉਨ੍ਹਾਂ ਦੇ ਖਾਲਿਸਤਾਨੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ।
ਹਲਕੇ ਭੁਲੱਥ ਤੋਂ 65 ਸਾਲਾ ਬਜ਼ੁਰਗ ਜੁਗਿੰਦਰ ਸਿੰਘ ਗੁੱਜਰ ਜੋ ਇਟਲੀ ਤੋਂ ਆਏ ਸਨ ਉਨ੍ਹਾਂ ਨੂੰ ਇਸੇ ਕਾਲੇ ਕਾਨੂੰਨ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਜੁਗਿੰਦਰ ਸਿੰਘ ਗੁੱਜਰ ਬਿਲਕੁੱਲ ਅਨਪੜ੍ਹ ਵਿਅਕਤੀ ਹਨ ਅਤੇ ਉਨ੍ਹਾਂ ‘ਤੇ ਅੱਜ ਤੱਕ ਕੋਈ ਪਰਚਾ ਨਹੀਂ ਹੋਇਆ। ਜੁਗਿੰਦਰ ਸਿੰਘ ਦਿਲ ਦੇ ਮਰੀਜ਼ ਹਨ।
ਕਾਂਗਰਸ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ ਬਸਪਾ ਪੰਜਾਬ ਵਿਰੋਧ ਕਰਦੀ ਹੈ। ਪੰਜਾਬ ਪੁਲਿਸ ਦਾ ਡੀਜੀਪੀ ਦਿਨਕਰ ਗੁਪਤਾ ਭਾਜਪਾ ਦੇ ਹੱਥਾਂ ਵਿਚ ਖੇਡ ਕੇ ਝੂਠੀਆਂ ਪ੍ਰੈੱਸ ਕਾਨਫਰੰਸ ਕਰਕੇ ਸਿੱਖਾਂ ਅਤੇ ਦਲਿਤਾਂ ਨੂੰ ਜੁਲਮ ਦਾ ਸਿ਼ਕਾਰ ਬਣਾ ਰਿਹਾ ਹੈ। ਸਮਾਂ ਆਉਣ ਤੇ ਬਸਪਾ ਕਾਂਗਰਸ ਅਤੇ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵੇਗੀ ਅਤੇ ਝੂਠੇ ਕੇਸਾਂ ਵਿੱਚ ਬੰਦ ਕੀਤੇ ਸਿੱਖ ਅਤੇ ਦਲਿਤ ਨੌਜਵਾਨਾਂ ਨੂੰ ਸਨਮਾਨ ਸਹਿਤ ਰਿਹਾ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by Jaspreet Kaur
July 3, 2026
0

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ - ਮੁਲਜ਼ਮ ਪਤੀ ਨੇ ਖ਼ੁਦ ਨੂੰ ਵੀ ਕੀਤਾ ਜ਼ਖਮੀ ਉੱਤਰ ਪ੍ਰਦੇਸ਼, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 