• Latest
  • Trending
ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

4 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

4 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

7 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

7 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

November 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

-ਦੁਰਗਤੀ ਦਾ ਸਿਖ਼ਰ: ਜਿਨਾਂ ਨੂੰ ਜਮਾਤਾਂ ਵਿੱਚ ਪੜਾਉਣਾ ਚਾਹੀਦਾ, ਉਹ ਅਧਿਆਪਕ ਟੈਂਕੀਆਂ ‘ਤੇ ਚੜਨ ਲਈ ਮਜਬੂਰ: ਅਰਵਿੰਦ ਕੇਜਰੀਵਾਲ

-ਕੇਜਰੀਵਾਲ ਦੀ ਚੰਨੀ ਨੂੰ ਅਪੀਲ, ਤੁਰੰਤ ਹੱਲ ਕੀਤੇ ਜਾਣ ਅਧਿਆਪਕਾਂ ਦੇ ਮਸਲੇ

-ਜੇ ਚੰਨੀ ਨੇ ਟੈਂਕੀਆਂ ‘ਤੇ ਚੜੇ ਅਧਿਆਪਕਾਂ ਦੀ ਸਾਰ ਨਾ ਲਈ ਤਾਂ ਅਗਲੇ ਗੇੜੇ ਦੌਰਾਨ ਖ਼ੁਦ ਜਾਵਾਂਗਾ ਧਰਨਿਆਂ ‘ਚ: ਕੇਜਰੀਵਾਲ

-‘ਆਪ’ ਦੀ ਸਰਕਾਰ ਬਣਨ ‘ਤੇ ਤੁਰੰਤ ਪੱਕੇ ਹੋਣਗੇ ਕੱਚੇ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਟੀਚਰ : ਕੇਜਰੀਵਾਲ

-ਸਿੱਖਿਆ ਨੂੰ ਠੀਕ ਕੀਤੇ ਬਿਨਾ ਪੰਜਾਬ ਨੂੰ ਠੀਕ ਨਹੀਂ ਕੀਤਾ ਜਾ ਸਕਦਾ-ਅਰਵਿੰਦ ਕੇਜਰੀਵਾਲ

-ਸਮਾਜ ਦੀ ਤਰੱਕੀ ਦਾ ਮੂਲ ਆਧਾਰ ਹੁੰਦੀ ਹੈ ਸਕੂਲ ਸਿੱਖਿਆ : ਭਗਵੰਤ ਮਾਨ

ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

ਸ੍ਰੀ ਅੰਮ੍ਰਿਤਸਰ/ ਚੰਡੀਗੜ, 23 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅੰਦਰ ਵਿਆਪਕ ਸਿੱਖਿਆ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ ਅਤੇ ਵਾਅਦਾ ਕੀਤਾ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਹਨਾਂ 8 ਗਰੰਟੀਆਂ ਨੂੰ ਪਹਿਲ ਦੇ ਆਧਾਰ ‘ਤੇ ਅਮਲ ਵਿਚ ਲਿਆਂਦਾ ਜਾਵੇਗਾ। ਦਿੱਲੀ ਵਾਂਗ ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦਾ ਮੁਕੰਮਲ ਕਾਇਆ ਕਲਪ ਕਰਨ ਲਈ ਕੇਜਰੀਵਾਲ ਨੇ ਸਮੂਹ ਅਧਿਆਪਕਾਂ ਨੂੰ ‘ਆਪ’ ਦੀ ਮੁਹਿੰਮ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਅੱਠ ਗਰੰਟੀਆਂ ਵਿਚ ਪੰਜਾਬ ‘ਚ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਅਤੇ ਠੇਕਾ ਭਰਤੀ ਟੀਚਰਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾੱਨ ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ ‘ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਣਾ,  ਨਵੀਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਅਤੇ ਅਧਿਆਪਕਾਂ ਅਤੇ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਲ ਹੈ।
ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪਾਰਟੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ‘ਗੁਰੂ ਕੀ ਨਗਰੀ’ ਦੇ ਮੀਡੀਆ ਨਾਲ ਰੂਬਰੂ ਸਨ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੰਗ ‘ਤੇ ਮੌਜੂਦ ਹਨ।
ਕੇਜਰੀਵਾਲ ਨੇ ਸਮਾਜ ਦੇ ਵਿਕਾਸ ਤੇ ਉਥਾਨ ਲਈ ਸਿੱਖਿਆ ਅਤੇ ਅਧਿਆਪਕ ਦੇ ਮਹੱਤਵ ਨੂੰ ਅਹਿਮ ਮੰਨਦਿਆਂ ਪੰਜਾਬ ਵਿੱਚ ‘ਸਿੱਖਿਆ ਲਈ ਚੰਗਾ ਮਾਹੌਲ’ ਸਿਰਜਣ ਦੀ ਪਹਿਲੀ ਗਰੰਟੀ ਦਿੱਤੀ। ਉਨਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਸਿੱਖਿਆ ਦਾ ਚੰਗਾ ਮਾਹੌਲ ਬਣਾਇਆ ਗਿਆ ਹੈ, ਉਸੇ ਤਰਾਂ ਦਾ ਮਾਹੌਲ ਪੰਜਾਬ ਵਿੱਚ ਬਣਾਇਆ ਜਾਵੇਗਾ, ਜਿਸ ਤਹਿਤ ਉੱਚ ਪੱਧਰੀ ਸਿੱਖਿਆ ਢਾਂਚਾ ਉਸਾਰਿਆ ਜਾਵੇਗਾ।
ਕੇਜਰੀਵਾਲ ਨੇ ਦੂਜੀ ਗਰੰਟੀ ਰਾਹੀਂ ਹਰ ਤਰਾਂ ਦੇ ਕੱਚੇ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਪੰਜਾਬ ‘ਚ ਬਹੁਤ ਸਾਰੇ ਅਧਿਆਪਕ 18-18 ਸਾਲਾਂ ਤੋਂ ਕੇਵਲ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ‘ਤੇ ਕੰਮ ਕਰ ਰਹੇ ਹਨ, ਜੋ ਇੱਕ ਅਧਿਆਪਕ ਵਰਗ ਨਾਲ ਵੱਡਾ ਮਜ਼ਾਕ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਟੈਂਕੀਆਂ ‘ਤੇ ਚੜੇ ਅਧਿਆਪਕਾਂ ਦੀਆਂ ਦੋ ਮੰਗਾਂ, ਖ਼ਾਲੀ ਅਸਾਮੀਆਂ ਭਰਨ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀਆਂ ਤੁਰੰਤ ਮੰਨੀਆਂ ਜਾਣ। ਜੇ ਚੰਨੀ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਆਪਣੇ ਅਗਲੇ ਪੰਜਾਬ ਦੌਰੇ ਦੌਰਾਨ ਉਹ (ਕੇਜਰੀਵਾਲ) ਖ਼ੁਦ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ ਅਤੇ ‘ਆਪ’ ਦੀ ਸਰਕਾਰ ਬਣਨ ‘ਤੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨਗੇ।
ਪੰਜਾਬ ਦੇ ਅਧਿਆਪਕਾਂ ਨੂੰ ਬਦਲੀ ਦੇ ਸੰਤਾਪ ਤੋਂ ਮੁਕਤ ਕਰਨ ਲਈ ਕੇਜਰੀਵਾਲ ਨੇ ‘ਅਧਿਆਪਕ ਬਦਲੀ’ ਨੀਤੀ ਨੂੰ ਹੀ ਬਦਲਣ ਦੀ ਤੀਜੀ ਗਰੰਟੀ ਅਧਿਆਪਕਾਂ ਨੂੰ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਇਕੱਲੇ ਅਧਿਆਪਕ ਨੂੰ 200 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਦੋ-ਦੋ ਸਕੂਲਾਂ ਵਿੱਚ ਪੜਾਉਣ ਲਈ ਮਜਬੂਰ ਕੀਤਾ ਜਾਂਦਾ ਹੈ। ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦੋਸ਼ ਪੂਰਨ ਬਦਲੀ ਨੀਤੀ ਹੀ ਬਦਲ ਦਿੱਤੀ ਜਾਵੇਗੀ । ਪੂਰੀ ਪਾਰਦਰਸ਼ਤਾ ਨਾਲ ਅਧਿਆਪਕਾਂ ਦੀ ਆਪਣੀ ਪਸੰਦ ‘ਤੇ ਆਧਾਰਿਤ ਅਤੇ ਘਰ ਨੇੜੇ ਪੋਸਟਿੰਗ ਵਾਲੀ ਨੀਤੀ ਲਾਗੂ ਕੀਤੀ ਜਾਵੇਗੀ।
ਚੌਥੀ ਗਰੰਟੀ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਧਿਆਪਕਾਂ ਤੋਂ ਗੈਰ- ਅਧਿਆਪਨ ਕੰਮ ਨਹੀਂ ਕਰਵਾਏ ਜਾਣਗੇ। ਉਨਾਂ ਕਿਹਾ ਕਿ ਜਿਵੇਂ ਦਿੱਲੀ ‘ਚ ਅਧਿਆਪਕਾਂ ਤੋਂ ਬੀ.ਐਲ.ਓ, ਜਨਗਣਨਾ ਅਤੇ ਕਲਰਕਾਂ ਜਿਹੇ ਕੰਮ ਨਹੀਂ ਕਰਵਾਏ ਜਾਂਦੇ, ਉਸੇ ਤਰਾਂ ਪੰਜਾਬ ਵਿੱਚ ਅਜਿਹੇ ਕੰਮਾਂ ਸਮੇਤ ਹੋਰ ਗੈਰ-ਅਧਿਆਪਨ ਕੰਮ ਨਹੀਂ ਕਰਵਾਏ ਜਾਣਗੇ।
ਪੰਜਵੀਂ ਗਰੰਟੀ ਰਾਹੀਂ ਉਨਾਂ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਦਾ ਐਲਾਨ ਕੀਤਾ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਿੱਖਿਆ ਸੁਧਾਰ ਇਕੱਲੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੇ ਨਹੀਂ ਕੀਤੇ, ਇਹ ਸੁਧਾਰ  ਅਧਿਆਪਕਾਂ ਨਾਲ ਮਿਲ ਕੇ ਹੋਏ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ  ਅੱਛਾ ਮਾਹੌਲ ਦਿੱਤਾ ਹੈ ਅਤੇ ਵਿਸ਼ਵ ਪੱਧਰੀ ਟਰੇਨਿੰਗ ਮੁਹੱਈਆ ਕੀਤੀ ਹੈ। ਛੇਵੀਂ ਗਰੰਟੀ ਇਸ ਗੱਲ ਦੀ ਹੈ ਜਿਵੇਂ ਦਿੱਲੀ ਦੇ ਅਧਿਆਪਕ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜੇ ਜਾਂਦੇ ਹਨ। ਉਸੇ ਤਰਾਂ ਪੰਜਾਬ ਦੇ ਅਧਿਆਪਕ ਵੀ ਭੇਜੇ ਜਾਣਗੇ। ਉਨਾਂ ਕਿਹਾ ਕਿ ਦਿੱਲੀ ਦੇ ਅਧਿਆਪਕਾਂ ਨੂੰ ਫਿਨਲੈਂਡ, ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਜਿਹੇ ਮੁਲਕਾਂ ਸਮੇਤ ਦੇਸ਼ ਦੇ ਮੈਨੇਜਮੈਂਟ ਇੰਸਟੀਚਿਊਟ (ਪ੍ਰਬੰਧਨ ਸੰਸਥਾਵਾਂ) ਵਿੱਚ ਆਧੁਨਿਕ ਅਧਿਆਪਣ ਵਿਧੀਆਂ ਦੀ ਸਿਖਲਾਈ ਦਿਵਾਈ ਗਈ ਹੈ ਅਤੇ ਇਸੇ ਤਰਾਂ ਦੀ ਸਿਖਲਾਈ ਪੰਜਾਬ ਦੇ ਅਧਿਆਪਕਾਂ ਨੂੰ ਦਿਵਾਈ ਜਾਵੇਗੀ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਅਧਿਆਪਕਾਂ ਨੂੰ ਸਮੇਂ ਸਿਰ ਤਰੱਕੀ (ਪ੍ਰਮੋਸ਼ਨ) ਦੇਣ ਦੀ ਸੱਤਵੀਂ ਗਰੰਟੀ ਦਿੱਤੀ। ਜਦੋਂ ਕਿ ਅੱਠਵੀਂ ਗਰੰਟੀ ਰਾਹੀਂ ਹਰੇਕ ਅਧਿਆਪਕ ਅਤੇ ਉਸ ਦੇ ਪਰਿਵਾਰ ਨੂੰ ਕੈਸ਼ਲੈਸ ਮੈਡੀਕਲ ਸਹੂਲਤ ਦੇਣ ਦਾ ਐਲਾਨ ਕੀਤਾ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੂਬੇ ‘ਚ ਸਿੱਖਿਆ ਲਈ ਚੰਗਾ ਮਾਹੌਲ ਸਿਰਜਣ, ਵਿਵਸਥਾ ਬਦਲਣ  ਅਤੇ ਨਵਾਂ ਪੰਜਾਬ ਬਣਾਉਣ ਲਈ ਅਧਿਆਪਕਾਂ ਨੂੰ ਪਾਰਟੀ ਨਾਲ ਜੁੜਨ ਅਪੀਲ ਕੀਤੀ।
ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ ਰਹੇ 24 ਲੱਖ ਤੋਂ ਵੱਧ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ, ਕਿਉਂਕਿ ਪੰਜਾਬ ‘ਚ ਪੜਾਈ ਦੇ ਨਾਂ  ਦੀ ਕੋਈ ਚੀਜ਼ ਹੀ ਨਹੀਂ ਹੈ। ਸਰਕਾਰੀ ਸਕੂਲਾਂ ਦੇ ਗੇਟਾਂ ਉੱਪਰ ਕਲੀ-ਪੋਚਾ ਕਰਕੇ ਉਨਾਂ ਨੂੰ ਸਮਾਰਟ ਸਕੂਲ ਦੱਸਿਆ ਜਾ ਰਿਹਾ ਹੈ, ਜੋ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ।
ਇਸ ਤੋਂ ਪਹਿਲਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੀ ਤਰੱਕੀ ਦਾ ਮੂਲ ਆਧਾਰ ਸਕੂਲ  ਸਿੱਖਿਆ ਹੁੰਦੀ ਹੈ, ਪਰ ਪੰਜਾਬ ਵਿੱਚ ਸੱਤਾਧਾਰੀਆਂ ਨੇ ਸਕੂਲ ਸਿੱਖਿਆ ਦਾ ਬੇੜਾ ਹੀ ਗ਼ਰਕ ਕਰ ਦਿੱਤਾ। ਮਾਨ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੇ ਵਿਸ਼ਵ ਪੱਧਰ ‘ਤੇ ਨਾਮਣਾ ਖੱਟਿਆ ਹੈ, ਜਦੋਂ ਕਿ ਪੰਜਾਬ ਦੇ ਸਕੂਲਾਂ ਨੂੰ ਜਿੰਦੇ ਲਾਏ ਜਾ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

🌷ਅੱਜ ਦਾ ਵਿਚਾਰ🌷 🌷Aaj ka vichar 🌷

🌷ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
3 weeks ago
0

🌹 🌹ਸਿਰਫ਼ ਪੈਸਾ ਹੀ ਕਿਸੇ ਵਿਅਕਤੀ ਨੂੰ ਅਮੀਰ ਨਹੀਂ ਬਣਾਉਂਦਾ। ਸੱਚੇ ਅਮੀਰ ਉਹ ਹਨ ਜਿਨ੍ਹਾਂ ਕੋਲ ਚੰਗੇ ਵਿਚਾਰ, ਚੰਗੇ ਦੋਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 