ਪੰਜਾਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ) ਲੋਕ ਸਭਾ ਚੋਣਾਂ ਕਾਰਨ 1 ਜੂਨ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਅਤੇ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ। ਰਾਜ ਵਿਚ ਲੋਕ ਸਭਾ ਚੋਣਾਂ-2024 ਮਿਤੀ 01 ਜੂਨ, 2024 ਨੂੰ ਹੋਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ। ਇਸ ਮੰਤਵ ਲਈ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਵਿੱਚ ਵੋਟਾਂ ਪਾਉਣ ਦੇ ਯੋਗ ਹੋਣ ਕਾਰਨ ਲਿਆ ਗਿਆ ਹੈ।