ਪੰਜਾਬ ਚ 1 ਮਈ ਨੂੰ ਸ੍ਰੀ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ

ਜੈਤੋ,29 ਅਪ੍ਰੈਲ ( ਰਘੂਨੰਦਨ ਪਰਾਸ਼ਰ ) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਤੇ 1 ਮਈ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਆਦੇਸ਼ ਅਨੁਸਾਰ ਇਸ ਦਿਨ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।






















