– 126.07 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ
ਚੰਡੀਗੜ, 28 ਮਈ (ਵਿਸ਼ਵ ਵਾਰਤਾ) : ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 27 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 127.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 126.69 ਲੱਖ ਮੀਟ੍ਰਿਕ ਟਨ ਅਤੇ 57,560 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 126.07 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ ਨੇ 29.46 ਲੱਖ ਮੀਟ੍ਰਿਕ ਟਨ , ਮਾਰਕਫੈਡ ਨੇ 27.74 ਲੱਖ ਮੀਟ੍ਰਿਕ ਟਨ, ਪਨਸਪ ਨੇ 24.40 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.18 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.64 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।