ਚੰਡੀਗੜ, 1 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ 8 ਜ਼ਿਲਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਭਲਕੇ 2 ਜਨਵਰੀ ਨੂੰ ਮੁੜ ਵੋਟਾਂ ਪਾਈਆਂ ਜਾਣਗੀਆਂ।
ਚੋਣ ਕਮਿਸ਼ਨ ਵਲੋਂ ਜਿਹੜੇ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੋਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨਾਂ 14 ਥਾਵਾਂ ਉਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ।
ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ•ੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਗ੍ਰਾਮ ਪੰਚਾਇਤ ਦਾਲੇਹ ਦੀ ਸਮੁਚੀ ਪੰਚਾਇਤ, ਜ਼ਿਲ•ਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਗ੍ਰਾਮ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਅਤੇ 6 ਵਿੱਚ ਮੁੜ ਵੋਟਾ ਪੈਣਗੀਆਂ ਜਦਕਿ ਫਿਰੋਜਪੁਰ ਜ਼ਿਲ•ੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਦੇ ਨਾਨਕਪੁਰਾ ਪਿੰਡ ਦੇ ਮਹੁੱਲਾ ਨਾਨਕਪੁਰਾ ਵਿੱਚ ਮੁੜ ਵੋਟਾ ਪੈਣਗੀਆ।
ਲੁਧਿਆਣਾ ਜ਼ਿਲ•ੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਵੋਟਾਂ ਪੈਣਗੀਆਂ।ਪਟਿਆਲਾ ਜ਼ਿਲ•ੇ ਦੇ ਘਨੋਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਮੁੜ ਵਟਾ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 07 ਵਿੱਚ ਮੁੜ ਵੋਟਾਂ ਪੈਣਗੀਆਂ।ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਅਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ• ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ।
ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ
ਚੰਡੀਗੜ, 1 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨਾਂ ਜ਼ਿਲਿਆਂ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਹ ਖ਼ੁਲਾਸਾ ਕਰਦਿਆਂ ਰਾਜ ਸਰਕਾਰ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ ਪੰਜਾਬ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾਂ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ•ਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ।
ਉਨ•ਾਂ ਅੱਗੇ ਕਿਹਾ ਕਿ ਇਨ•ਾਂ ਥਾਵਾਂ ‘ਤੇ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।