ਚੰਡੀਗੜ੍ਹ, 07 ਨਵੰਬਰ:
ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 15778366 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 7 ਨਵੰਬਰ ਦੇ ਦਿਨ ਕੀਤੀ ਗਈ 216733 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 15778366 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 15531284 ਟਨ ਝੋਨੇ (98.4 ਫੀਸਦੀ) ਜਦਕਿ ਮਿਲ ਮਾਲਕਾਂ ਨੇ 247082 ਟਨ (1.6 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5213660 ਟਨ (33.0 ਫੀਸਦੀ), ਮਾਰਕਫੈੱਡ 347747 ਟਨ (22.0 ਫੀਸਦੀ), ਪਨਸਪ 3351146 ਟਨ (21.2 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1575053 ਟਨ (10.0 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1512343 ਟਨ (10.0 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 341635 ਟਨ (2.2 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...