ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਵਿਚ 16 ਅਤੇ 17 ਅਪ੍ਰੈਲ ਨੂੰ ਮੁੜ ਤੋਂ ਬਾਰਿਸ਼ ਪੈਣ ਦੀ ਸੰਭਾਵਨਾ ਹੈ| ਇਸ ਸਬੰਧੀ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਿਹਾ ਗਿਆ ਹੈ ਕਿ 16 ਤੇ 17 ਅਪ੍ਰੈਲ ਨੂੰ ਪੰਜਾਬ ਵਿਚ ਬਾਰਿਸ਼/ਝੱਖੜ ਚੱਲਣ ਦੀ ਸੰਭਾਵਨਾ ਹੈ|
ਦੱਸਣਯੋਗ ਹੈ ਕਿ ਪੰਜਾਬ ਵਿਚ ਕਣਕ ਦੀ ਵਾਢੀ ਪੂਰੇ ਜੋਬਨ ‘ਤੇ ਹੈ ਅਤੇ ਅਜਿਹੇ ਵਿਚ ਮੌਸਮ ਦਾ ਖਰਾਬ ਹੋਣਾ ਕਿਸਾਨਾਂ ਲਈ ਬੇਹੱਦ ਚਿੰਤਾ ਵਾਲੀ ਗੱਲ ਹੈ| ਅਪ੍ਰੈਲ ਵਿਚ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ 2 ਵਾਰੀ ਆਏ ਮੀਂਹ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਖੜ੍ਹੀ ਫਸਲ ਦਾ ਭਾਰੀ ਨੁਕਸਾਨ ਕੀਤਾ ਅਤੇ ਮੰਡੀਆਂ ਵਿਚ ਪਈ ਕਣਕ ਵੀ ਭਿੱਜ ਗਈ|
ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਕਿਹਾ ਹੈ ਕਿ ਰਾਜ ਦੇ ਸਮੂਹ ਕਿਸਾਨਾਂ ਨੂੰ ਇਸ ਬਾਰਿਸ਼ ਸਬੰਧੀ ਸੂਚਿਤ ਕੀਤਾ ਜਾਵੇ ਤਾਂ ਜੋ ਕਿਸਾਨ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੇ ਪ੍ਰਬੰਧ ਕਰ ਸਕਣ|
ਦੇਸ਼ ਦੀ ਬਦਤਰ ਹਾਲਤ ਲਈ ਸੱਤਰ ਸਾਲਾਂ ਤੋਂ ਰਾਜ ਕਰਨ ਵਾਲੇ ਜ਼ਿੰਮੇਵਾਰ: ਖੁੱਡੀਆਂ
ਮਾਨਸਾ, 23 ਮਈ (ਵਿਸ਼ਵ ਵਾਰਤਾ)-: ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ...