ਚੰਡੀਗੜ, 20 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17369927 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 20 ਨਵੰਬਰ ਦੇ ਦਿਨ ਕੀਤੀ ਗਈ 104243 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17369927 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17111010 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 258917 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5775996 ਟਨ (33.3 ਫੀਸਦੀ), ਮਾਰਕਫੈੱਡ 3791372 ਟਨ (21.8 ਫੀਸਦੀ), ਪਨਸਪ 3719904 ਟਨ (21.4 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1725995 ਟਨ (9.9 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1725119 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ•ਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 372624 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...