ਚੰਡੀਗੜ 13 ਜੁਲਾਈ – ਪੰਜਾਬ ਤੇ ਦਿੱਲੀ ਵਿਚ ਅੱਜ ਭਰਵੀਂ ਬਾਰਿਸ਼ ਹੋਈ। ਚੰਡੀਗੜ ਹਰਿਆਣਾ ਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਹੋਈ ਇਸ ਬਾਰਿਸ਼ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਉਥੇ ਝੋਨੇ ਦੀ ਫਸਲ ਨੂੰ ਵੀ ਇਸ ਬਾਰਿਸ਼ ਨਾਲ ਭਰਪੂਰ ਪਾਣੀ ਮਿਲਿਆ ਹੈ। ਦੂਸਰੇ ਪਾਸੇ ਰਾਜਧਾਨੀ ਦਿੱਲੀ ਵਿਚ ਵੀ ਭਾਰੀ ਬਾਰਿਸ਼ ਹੋਈ ਹੈ। ਸੜਕਾਂ ਉਤੇ ਪਾਣੀ ਜਮਾਂ ਹੋਣ ਨਾਲ ਇਥੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ।ਇਸ ਦੌਰਾਨ ਗੁਜਰਾਤ ਵਿਚ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਇਥੇ ਆਏ ਹੜ ਕਾਰਨ ਹੁਣ ਤਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...