ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ
ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ। ਜਿਸ ਨੂੰ ਅੱਜ ਹਾਈਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਜ ਕਰ ਦਿੱਤਾ ਹੈ।























