<h6><strong>ਪੰਜਾਬ ਤੋਂ ਸ਼ੁਰੂ ਹੋਇਆ ਅੰਦੋਲਨ ਬਣਿਆ ਦੇਸ਼ ਦਾ ਅੰਦੋਲਨ </strong><img class="alignnone size-medium wp-image-111072" src="https://wishavwarta.in/wp-content/uploads/2020/11/protest-300x219.jpg" alt="" width="300" height="219" /> <strong> 2 ਬੱਸਾਂ ਵਿੱਚ ਬੈਠ ਕੇ ਸਿੰਧੂ ਬਾਰਡਰ ਤੋਂ ਰਵਾਨਾ ਹੋਏ ਕਿਸਾਨ ਨੇਤਾ </strong> ਦਿੱਲੀ, 3 ਦਸੰਬਰ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਵਿਰੁੱਧ ਵਿਰੋਧ ਅੰਦੋਲਨ ਪੰਜਾਬ ਤੋਂ ਸ਼ੁਰੂ ਹੋ ਕੇ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 8 ਵੇਂ ਦਿਨ ਵੀ ਦਿੱਲੀ ਵਿੱਚ ਜਾਰੀ ਹੈ। ਅੰਦੋਲਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਪੰਜ ਦਸੰਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ, ਨਾਲ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਦਿੱਲੀ ਤੋਂ ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਨਾਲ ਲੱਗਣ ਵਾਲੀਆਂ ਕਈ ਸਰਹੱਦਾਂ ਉਤੇ ਕਿਸਾਨ ਪਿਛਲੇ ਅੱਠ ਦਿਨਾਂ ਤੋਂ ਧਰਨੇ ਤੇ ਬੈਠੇ ਹਨ। ਸਿੰਧੂ ਬਾਰਡਰ ਉਤੇ ਹਜ਼ਾਰਾਂ ਕਿਸਾਨ ਡੇਰਾ ਲਾ ਕੇ ਬੈਠੇ ਹੋਏ ਹਨ। ਜਦੋਂ ਕਿ ਟਿਕਰੀ ਬਾਰਡਰ, ਗਾਜੀਪੁਰ ਬਾਰਡਰ ਅਤੇ ਚਿਲਾ ਬਾਰਡਰ ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨਾਲ ਅੱਜ ਖੇਤੀ ਕਾਨੂੰਨਾਂ ਤੇ ਹੋਣ ਵਾਲੀ ਬੈਠਕ ਦੇ ਲਈ ਕਿਸਾਨ ਨੇਤਾ ਸਿੰਧੂ ਬਾਰਡਰ ਤੋਂ ਰਵਾਨਾ ਹੋ ਚੁੱਕੇ ਹਨ। ਇਹ ਬੈਠਕ ਰਾਜਧਾਨੀ ਦੇ ਵਿਗਿਆਨ ਭਵਨ ਵਿੱਚ 12 ਵਜੇ ਹੋਵੇਗੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਯੁਕਤ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ ਕਿ “ਦੇਸ਼ ਵਿੱਚ 507 ਸੰਗਠਨ ਹਨ। ਮੋਦੀ ਜੀ ਸਭ ਨੂੰ ਕਿਉਂ ਨਹੀਂ ਬੁਲਾਉਂਦੇ, ਕੇਂਦਰ ਸਰਕਾਰ ਪੂਰੇ ਦੇਸ਼ ਦੇ ਸੰਗਠਨਾਂ ਨੂੰ ਵੰਡ ਰਹੀ ਹੈ ਅਤੇ ਉਹਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਹ ਲੜਾਈ ਪੂਰੇ ਦੇਸ਼ ਦੇ ਕਿਸਾਨਾਂ ਦੀ ਹੈ।” ਅੰਦੋਲਨਕਾਰੀਆਂ ਨੂੰ ਅੱਜ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਬਹੁਤ ਉਮੀਦਾਂ ਹਨ। ਇਕ ਕਿਸਾਨ ਆਗੂ ਨੇ ਕਿਹਾ ਕਿ “ਸਾਨੂੰ ਉਮੀਦ ਹੈ ਕਿ ਫੈਸਲਾ ਸਾਡੇ ਹੱਕ ਵਿੱਚ ਹੋਵੇਗਾ, ਇੰਨੀ ਵੱਡੀ ਸੰਖਿਆ ਵਿੱਚ ਕਿਸਾਨ ਪੰਜਾਬ, ਹਰਿਆਣਾ ਅਤੇ ਯੂਪੀ ਤੋਂ ਇਥੇ ਪਹੁੰਚ ਗਏ ਹਨ।”</h6>