ਮਾਨਸਾ 28 ਸਤੰਬਰ( ਵਿਸ਼ਵ ਵਾਰਤਾ): ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਿੱਲੀ ਵਿਖੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਟਰੈਕਟਰ ਫੂਕਿਆ ਗਿਆ। ਨੌਜਵਾਨ ਕਾਂਗਰਸੀਆਂ ਨੇ ਇਸ ਟਰੈਕਟਰ ਨੂੰ ਅੱਗ ਇੰਡੀਆ ਗੇਟ ਸਾਹਮਣੇ ਲਾਈ ਗਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ।
ਮਾਨਸਾ ਜ਼ਿਲ੍ਹੇ ਦੇ ਯੂਥ ਕਾਂਗਰਸ ਦੇ ਪ੍ਰਧਾਨ ਚਸਪਿੰਦਰ ਸਿੰਘ ਚਾਹਲ ਨੇ ਇਸ ਪੱਤਰਕਾਰ ਨੂੰ ਉਥੋਂ ਫੋਨ ਰਾਹੀਂ ਦੱਸਿਆ ਕਿ ਫੂਕਿਆ ਗਿਆ ਟਰੈਕਟਰ ਉਹੀ ਹੈ, ਜਿਸਨੂੰ ਅੰਬਾਲਾ ਨੇੜੇ ਰੋਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਲੜਾਈ ਜਾਰੀ ਰੱਖਾਂਗੇ ਅਤੇ ਇਸ ਕਾਨੂੰਨ ਨੂੰ ਵਾਪਸ ਕਰਵਾਇਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਲਈ ਦਿੱਲੀ ਪੁਲੀਸ ਨੇ ਕੁੱਝ ਨੌਜਵਾਨ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।
























