• Latest
  • Trending
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

4 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

25 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

May 8, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਸਿੰਬਲੀ (ਹੁਸ਼ਿਆਰਪੁਰ), 8 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਕਾਰਜ ਲਈ ਸਹਿਯੋਗ ਦੇਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਦੀ ਤੁਲਨਾ ਅਧਿਆਪਕ, ਪਾਣੀ ਦੀ ਪਿਤਾ ਤੇ ਧਰਤੀ ਦੀ ਮਾਂ ਨਾਲ ਕੀਤੀ ਹੈ ਪਰ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਸ਼ਬਦਾਂ ਦਾ ਮਾਣ ਨਹੀਂ ਰੱਖ ਸਕੇ ਅਤੇ ਅਸੀਂ ਇਨ੍ਹਾਂ ਤਿੰਨੇ ਸਰੋਤਾਂ ਨੂੰ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲ ਕੇ ਸੂਬੇ ਦੀ ਸ਼ਾਨ ਨੂੰ ਸਹੀ ਅਰਥਾਂ ਵਿੱਚ ਬਹਾਲ ਕਰੀਏ।
ਵਾਤਾਵਰਨ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਧਰਤੀ ਦੀ ਕੋਈ ਵੋਟ ਨਾ ਹੋਣ ਕਾਰਨ ਇਨ੍ਹਾਂ ਆਗੂਆਂ ਨੇ ਇਨ੍ਹਾਂ ਤਿੰਨਾਂ ਖੇਤਰਾਂ ਨੰਟ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉਤੇ ਪ੍ਰਦੂਸ਼ਣ ਕਾਰਨ ਇਨ੍ਹਾਂ ਤਿੰਨੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ, ਜਿਸ ਨਾਲ ਸਮਾਜ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ‘ਆਪ’ਸਰਕਾਰ ਬਣਨ ਮਗਰੋਂ ਵਾਤਾਵਰਨ ਨੂੰ ਬਚਾਉਣ ਲਈ ਕਦਮ ਚੁੱਕੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਮੇ ਸਮੇਂ ਤੋਂ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਬਣਨ ਮਗਰੋਂ ਇਨ੍ਹਾਂ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਇਨ੍ਹਾਂ ਸਾਰੇ ਖੇਤਰਾਂ ਵਿੱਚ ਜਲਦੀ ਹੀ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਪਣੇ ਕੋਲ ਉਪਲਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ। ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ, ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ। ਇਸ ਕਦਮ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸੂਬਾ ਸਰਕਾਰ ਨੇ ਪਹਿਲੀ ਵਾਰ ਸਰਕਾਰ-ਕਿਸਾਨ ਮਿਲਣੀ ਕਰਵਾਈ ਤਾਂ ਕਿ ਕਿਸਾਨਾਂ ਨੂੰ ਖੇਤੀਬਾੜੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਲਾਗਤਾਂ ਅਤੇ ਘਟਦੇ ਮੁਨਾਫੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹਿ ਗਈ ਅਤੇ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦਾ ਇੱਕੋ-ਇਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਭਾਈਵਾਲਾਂ ਦਰਮਿਆਨ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਲਈ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਨਰਮਾ ਪੱਟੀ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਕਾਸ਼ਤਕਾਰਾਂ ਨੂੰ ਵੱਡੇ ਪੱਧਰ ਉਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਉਤੇ ਨਿਰਵਿਘਨ ਅਤੇ ਲੋੜੀਂਦੀ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ ਅਫਸਰ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਦੁੱਖ-ਤਕਲੀਫ਼ਾਂ ਸੁਣਿਆ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਡੇਰੇ ਲੋਕ ਹਿੱਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਜਲਦੀ ਆਪਣਾ ਕੰਮ ਕਰ ਸਕੇਗਾ ਅਤੇ ਇਸ ਨਾਲ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂ ਜੋ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਿਹੜੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਜੁੜਨ ਦੇ ਇੱਛੁਕ ਹਨ, ਉਨ੍ਹਾਂ ਬਾਰੇ ਕੈਬਨਿਟ ਵੱਲੋਂ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਗੜ੍ਹਸ਼ੰਕਰ ਬਾਈਪਾਸ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
4 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 