ਅੱਜ ਦਾ ਮੌਸਮ
ਪੰਜਾਬ, ਦਿੱਲੀ, ਹਰਿਆਣਾ ਅਤੇ ਹਿਮਾਚਲ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ
ਨਵੀਂ ਦਿੱਲੀ ,1ਅਕਤੂਬਰ(ਵਿਸ਼ਵ ਵਾਰਤਾ)ਮੌਸਮ ਵਿਭਾਗ ਨੇ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਤੋਂ ਇਲਾਵਾ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਸਮੇਤ ਕਈ ਨੇੜਲੇ ਇਲਾਕਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਦੇ ਨਾਲ ਅਸਮਾਨ ਬੱਦਲਵਾਈ ਰਹੇਗਾ। ਮੀਂਹ ਕਾਰਨ ਗਰਮੀ ਅਤੇ ਨਮੀ ਤੋਂ ਪੀੜਤ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।