ਚੰਡੀਗੜ, 12 ਸਤੰਬਰ: ਪੰਜਾਬ ਵਿਚ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹਰਿਆਣਾ ਦੇ ਨਾਲ ਹੋ ਸਕਦੀਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਦਾ ਕਹਿਣਾ ਹੈ ਕਿ ਅਸੀਂ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖਿਆ ਹੈ।
ਪੰਜਾਬ ਵਿਚ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਚ ਚਾਰ ਸੀਟਾਂ ਖਾਲੀ ਹਨ। ਇਨ੍ਹਾਂ ‘ਤੇ ਉਪ ਚੋਣਾਂ ਲਟਕ ਰਹੀਆਂ ਹਨ।