• Latest
  • Trending
ਪੰਜਾਬ ਦੀਆਂ ਜੇਲ੍ਹਾਂ ’ਚ ਸੁਧਾਰ ਲਿਆਉਣਾ ਮੁੱਖ ਟੀਚਾ : ਰੰਧਾਵਾ

ਪੰਜਾਬ ਦੀਆਂ ਜੇਲ੍ਹਾਂ ’ਚ ਸੁਧਾਰ ਲਿਆਉਣਾ ਮੁੱਖ ਟੀਚਾ : ਰੰਧਾਵਾ

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

18 seconds ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

32 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਜੇਲ੍ਹਾਂ ’ਚ ਸੁਧਾਰ ਲਿਆਉਣਾ ਮੁੱਖ ਟੀਚਾ : ਰੰਧਾਵਾ

April 25, 2018
in ਪੰਜਾਬ
ਪੰਜਾਬ ਦੀਆਂ ਜੇਲ੍ਹਾਂ ’ਚ ਸੁਧਾਰ ਲਿਆਉਣਾ ਮੁੱਖ ਟੀਚਾ : ਰੰਧਾਵਾ

ਪਟਿਆਲਾ, 25 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਨੇ ਬੀਤੇ ਦਿਨੀਂ ਹੀ ਆਪਣਾ ਕਾਰਜਭਾਰ ਸੰਭਾਲਿਆ ਹੈ, ਵੱਲੋਂ ਅੱਜ ਸਵੇਰੇ ਕਰੀਬ 7.30 ਵਜੇ ਕੇਂਦਰੀ ਸੁਧਾਰ ਘਰ ਪਟਿਆਲਾ ਦਾ ਅਚਾਨਕ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਪੰਜਾਬ ਦੀਆਂ ਜੇਲ੍ਹਾਂ ਦੇ ਨਿਰੀਖਣ ਕਰਨ ਦੀ ਸ਼ੁਰੂਆਤ ਪਟਿਆਲਾ ਤੋਂ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ’ਚ ਸੁਧਾਰ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ’ਚ ਮੋਬਾਇਲਾਂ ਦੀ ਦੁਰਵਰਤੋਂ ਰੋਕਣ ਲਈ ਜੇਲ੍ਹ ਵਿਭਾਗ ਨੇ ਜੈਮਰਾਂ ਨੂੰ 3-ਜੀ ਤੋਂ 4-ਜੀ ਅਪਗ੍ਰੇਡ ਕਰਨ ਬਾਰੇ ਕੇਂਦਰ ਸਰਕਾਰ ਨਾਲ ਰਾਬਤਾ ਸਾਧਿਆ ਹੋਇਆ ਹੈ, ਕਿਉਂਕਿ ਇਸ ਲਈ ਕੇਂਦਰ ਸਰਕਾਰ ਦੀ ਮਨਜੂਰੀ ਦੀ ਲੋੜ ਹੁੁੰਦੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਅਤੇ ਕੱਟੜ ਅਪਰਾਧੀਆਂ ਨਾਲ ਨਜਿੱਠਣ ਲਈ ਜੇਲ੍ਹ ਪ੍ਰਬੰਧਾਂ ’ਚ ਹੋਰ ਸੁਧਾਰਾਂ ਦੀ ਲੋੜ ਹੈ, ਜਿਸ ਲਈ ਉਹ ਨਿਜੀ ਦਿਲਚਸਪੀ ਲੈਕੇ ਕੰਮ ਕਰਨਗੇ।
ਸ. ਰੰਧਾਵਾ ਨੇ ਕਿਹਾ ਕਿ ਕ੍ਰਿਮੀਨਲ, ਕ੍ਰਿਮੀਨਲ ਹੀ ਲੱਗੇ ਨਾ ਕਿ ਹੀਰੋ, ਇਸ ਲਈ ਗੈਂਗਸਟਰਾਂ ਦੀਆਂ ਪੇਸ਼ੀਆਂ ਮੌਕੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਦਿਖਾਵੇ ਤੋਂ ਨੌਜਵਾਨਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਇਨ੍ਹਾਂ ਦੀਆਂ ਪੇਸ਼ੀਆਂ ਜੇਲ੍ਹਾਂ ਦੇ ਅੰਦਰ ਹੀ ਵਿਸ਼ੇਸ਼ ਅਦਾਲਤਾਂ ਲਗਾ ਕੇ ਭੁਗਤਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਪਟਿਆਲਾ ਵਿਖੇ ਵਿਸ਼ੇਸ਼ ਅਦਾਲਤੀ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਜਦਕਿ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਇਥੇ ਦੇ ਬੰਦੀਆਂ ਦੇ ਵਿਵਹਾਰ ’ਚ ਸੁਧਾਰ ਲਿਆਉਣ ਵਾਸਤੇ ਉਨ੍ਹਾਂ ਦੀ ਕੌਂਸÇਲੰਗ ਸਬੰਧੀਂ ਕੌਂਸਲਰਾਂ ਅਤੇ ਮਨੋਵਿਗਿਆਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆ।
ਜੇਲ੍ਹ ਮੰਤਰੀ ਨੇ ਦੱਸਿਆ ਕਿ ਬੰਦੀਆਂ ਵੱਲੋਂ ਨਸ਼ੇ ਦੀ ਵਰਤੋਂ ਇੱਕ ਵੱਡੀ ਸਮੱਸਿਆ ਹੈ, ਇਸ ਲਈ ਜੇਲ੍ਹਾਂ ਦੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਰਡਰਾਂ ਦੀਆਂ 420 ਨਵੀਆਂ ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ, ਉਥੇ ਹੀ 150 ਜਣਿਆਂ ਦੀ ਸਿਖਲਾਈ ਪਟਿਆਲਾ ’ਚ, 375 ਦੀ ਆਰ.ਟੀ.ਸੀ. ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ ਜਦੋਕਿ 267 ਵਾਰਡਰਾਂ ਦੀ ਹੋਰ ਭਰਤੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਜੇਲ੍ਹਾਂ ’ਚ ਚੰਗਾ ਕੰਮ ਕਰਨ ਵਾਲੇ ਮੁਲਾਜਮਾਂ ਦੀ ਤਰੱਕੀ ਸਮੇਤ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਕਾਲੀਆਂ ਭੇਡਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ।
ਸ. ਰੰਧਾਵਾ ਨੇ ਦੱਸਿਆ ਕਿ ਜੇਲ੍ਹਾਂ ਦੇ ਅੰਦਰ ਬੰਦੀਆਂ ਵੱਲੋਂ ਉਚ ਪਾਏ ਦਾ ਸਮਾਨ ਬਣਾਇਆ ਜਾਂਦਾ ਹੈ, ਜਿਸ ਦੀ ਖਰੀਦ ਲਈ ਸਹਿਕਾਰਤਾ ਵਿਭਾਗ ਸਮੇਤ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਮਝੌਤਾ ਕਰਕੇ ਆਂਗਣਵਾੜੀ ਕੇਂਦਰਾਂ ’ਚ ਦਰੀਆਂ ਆਦਿ ਦੀ ਖਰੀਦ ਕਰਵਾਈ ਜਾਵੇਗੀ। ਉਨ੍ਹਾਂ ਨੇ ਜੇਲ ਅੰਦਰਲੇ ਔਰਤਾਂ ਦੇ ਸੈਲ ’ਚ ਖੋਲ੍ਹੇ ਗਏ ਸਕਿਲ ਸੈਂਟਰ ਦੀ ਤਾਰੀਫ਼ ਵੀ ਕੀਤੀ।
ਆਪਣੇ ਦੌਰੇ ਦੌਰਾਨ ਜੇਲ੍ਹ ਮੰਤਰੀ ਨੇ ਜੇਲ ਦੇ ਬੰਦੀਆਂ ਨਾਲ ਗੱਲਬਾਤ ਕੀਤੀ ਅਤੇ ਮੌਕੇ ’ਤੇ ਹੀ 50 ਦੇ ਕਰੀਬ ਬੰਦੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਇਆ। ਉਨ੍ਹਾਂ ਨੇ ਪੈਰੋਲ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਤੁਰੰਤ ਕਰਨ, ਕਾਨੂੰਨੀ ਸਹਾਇਤਾ ਦੇ ਮਾਮਲਿਆਂ ਬਾਰੇ ਅਗਲੇਰੀ ਕਾਰਵਾਈ ਕਰਨ ਸਮੇਤ ਜੇਲ੍ਹ ਮੁਲਾਜਮਾਂ ਦੀਆਂ ਤਨਖਾਹਾਂ ਲਈ ਸਹਿਕਾਰਤਾ ਬੈਂਕ ਦੇ ਏ.ਟੀ.ਐਮ. ਜੇਲ੍ਹਾਂ ’ਚ ਲਾਉਣ ਬਾਰੇ ਵੀ ਆਖਿਆ।
ਸ. ਰੰਧਾਵਾ ਨੇ ਜੇਲ੍ਹ ਦੇ ਹਸਪਤਾਲ ਸਮੇਤ ਕੰਟੀਨ ਅਤੇ ਖਾਣੇ ਦਾ ਜਾਇਜਾ ਲਿਆ ਅਤੇ ਪਟਿਆਲਾ ਕੇਂਦਰੀ ਸੁਧਾਰ ਘਰ ’ਚ ਰੋਟੀਆਂ ਬਣਾਉਣ ਵਾਲੀਆਂ ਦੋ ਮਸ਼ੀਨਾਂ ਖਰੀਦਣ ਲਈ ਆਪਣੇ ਅਖ਼ਤਿਆਰੀ ਕੋਟੇ ’ਚੋਂ 7 ਲੱਖ ਰੁਪਏ ਦੇਣ ਸਮੇਤ ਇਥੇ ਵੇਰਕਾ ਦਾ ਇੱਕ ਬੂਥ ਖੋਲ੍ਹਣ ਦਾ ਵੀ ਐਲਾਨ ਕੀਤਾ।
ਜੇਲ੍ਹ ਮੰਤਰੀ ਨੇ ਜਿੱਥੇ ਜੇਲ੍ਹ ਅੰਦਰ ਸਾਫ਼-ਸਫ਼ਾਈ ਅਤੇ ਖਾਣੇ ’ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਉਥੇ ਹੀ ਜੇਲ੍ਹ ਹਸਪਤਾਲ ’ਚ ਦਿੱਤੀਆਂ ਜਾਦੀਆਂ ਸਿਹਤ ਸੇਵਾਵਾਂ ’ਚ ਹੋਰ ਸੁਧਾਰ ਲਿਆਉਣ, ਕੈਦੀਆਂ ਦੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਇਲਾਜ ਅਤੇ ਦਵਾਈਆਂ ਖਰੀਦਣ ਲਈ ਸਿਹਤ ਮੰਤਰੀ ਨਾਲ ਗੱਲਬਾਤ ਕਰਨ ਬਾਰੇ ਆਖਿਆ। ਇਸ ਮੌਕੇ ਆਈ.ਜੀ. ਪੰਜਾਬ ਜੇਲ੍ਹਾਂ ਸ੍ਰੀ ਆਰ.ਕੇ. ਅਰੋੜਾ, ਪਟਿਆਲਾ ਜੇਲ੍ਹ ਦੇ ਸੀਨੀਅਰ ਸੁਪਰਡੈਂਟ ਸ੍ਰੀ ਰਾਜਨ ਕਪੂਰ, ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
1 day ago
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 