• Latest
  • Trending
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਹੋਵੇਗੀ ਵੋਟਿੰਗ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਹੋਵੇਗੀ ਵੋਟਿੰਗ

2 years ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

11 minutes ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

49 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

2 hours ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

3 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

3 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

4 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

4 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

6 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਹੋਵੇਗੀ ਵੋਟਿੰਗ

June 1, 2024
in Politics, ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਹੋਵੇਗੀ ਵੋਟਿੰਗ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਹੋਵੇਗੀ ਵੋਟਿੰਗ

328 ਉਮੀਦਵਾਰ ਮੈਦਾਨ ‘ਚ

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)-  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ ‘ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ। ਸੂਬੇ ਵਿੱਚ 24451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 5694 ਸੰਵੇਦਨਸ਼ੀਲ ਹਨ। ਸਾਰੇ ਪੋਲਿੰਗ ਬੂਥਾਂ ‘ਤੇ ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ। ਸੁਰੱਖਿਆ ਲਈ 70 ਹਜ਼ਾਰ ਪੁਲਿਸ, ਹੋਮ ਗਾਰਡ ਅਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਸਿਰਫ ਪੋਲਿੰਗ ਬੂਥਾਂ ‘ਤੇ 6 ਹਜ਼ਾਰ ਤੋਂ ਵੱਧ ਥਾਵਾਂ ‘ਤੇ ਮਾਈਕਰੋ ਅਬਜ਼ਰਵਰ ਲਗਾਏ ਗਏ ਹਨ। 

ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ‘ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ ‘ਤੇ ਹੋਵੇਗੀ।

ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ।

ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾ ਰਹੇ ਹਨ ਜਿਨ੍ਹਾਂ ਵਿੱਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ।

ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੋਲਿੰਗ ਸਟਾਫ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੂੰ ਐਮਰਜੈਂਸੀ ਮੈਡੀਕਲ ਹਾਲਾਤਾਂ ਨਾਲ ਨਜਿੱਠਣ ਲਈ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ ‘ਤੇ ਫਸਟ ਏਡ ਕਿੱਟਾਂ, ਓਰਲ ਰੀਹਾਈਡਰੇਸ਼ਨ ਸਲਿਊਸ਼ਨ (ਓ.ਆਰ.ਐਸ. ਘੋਲ), ਸ਼ੂਗਰ ਕੈਂਡੀਜ਼, ਦਵਾਈਆਂ ਅਤੇ ਮੱਲ੍ਹਮ-ਪੱਟੀਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ‘ਛਬੀਲ’ ਵੀ ਲਗਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਦਿਵਿਆਂਗ ਵੋਟਰ, ਜਿਨ੍ਹਾਂ ਨੇ ਹੋਮ ਵੋਟਿੰਗ (ਘਰ ਤੋਂ ਵੋਟ) ਸਹੂਲਤ ਦੀ ਚੋਣ ਨਹੀਂ ਕੀਤੀ, ਉਹ ਸਕਸ਼ਮ ਐਪਲੀਕੇਸ਼ਨ ‘ਤੇ ਰਜਿਸਟਰ ਕਰਕੇ ‘ਪਿਕ ਐਂਡ ਡਰਾਪ ਸੁਵਿਧਾ’ (ਘਰੋਂ ਲਿਜਾਣ ਅਤੇ ਛੱਡਣ) ਲੈ ਸਕਦੇ ਹਨ।

ਸਿਬਿਨ ਸੀ ਨੇ ਤਫ਼ਸੀਲ ਨਾਲ ਦੱਸਿਆ ਕਿ 24 ਸੈਂਟਰਲ ਅਤੇ ਸਟੇਟ ਐਨਫੋਰਸਮੈਂਟ ਏਜੰਸੀਆਂ, ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਨਗਦੀ, ਸ਼ਰਾਬ ਅਤੇ ਹੋਰ ਚੀਜ਼ਾਂ ਨੂੰ ਜ਼ਬਤ ਕਰਨ ਲਈ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 30 ਮਈ ਤੱਕ ਸੂਬੇ ਵਿੱਚ 801.47 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 26.89 ਕਰੋੜ ਰੁਪਏ ਦੀ ਨਗਦੀ, 26.75 ਕਰੋੜ ਰੁਪਏ ਦੀ ਸ਼ਰਾਬ, 716.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 23.86 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਤੋਂ ਇਲਾਵਾ 7.17 ਕਰੋੜ ਰੁਪਏ ਦੀਆਂ ਹੋਰ ਵਸਤਾਂ ਸ਼ਾਮਲ ਹਨ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ 100 ਮਿੰਟ ਦੀ ਸਮਾਂ-ਸੀਮਾ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਔਸਤਨ 32.50 ਮਿੰਟ ਦੇ ਸਮੇਂ ਅੰਦਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਫੁਟੇਜ ਲਈ ਹਰੇਕ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਸਾਰੇ ਪ੍ਰੋਟੋਕੋਲਾਂ ਦੀ ਢੁੱਕਵੇਂ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਦਾ ਰੋਜ਼ਾਨਾ ਆਧਾਰ ‘ਤੇ ਨਿਰੀਖਣ ਕੀਤਾ ਜਾਵੇਗਾ।

ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਸੂਬੇ ਵਿੱਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ।

ਸਿਬਿਨ ਸੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Tags: LOK SABHA ELECTION 2024PUNJABVoting
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 