ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ
ਕੁਝ ਸਮੇਂ ‘ਚ ਪਹਿਲਾ ਰੁਝਾਨ ਆਵੇਗਾ ਸਾਹਮਣੇ
ਬਠਿੰਡਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਚ ਫਸਵਾਂ ਮੁਕਾਬਲਾ
ਲੁਧਿਆਣਾ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਭਾਜਪਾ ਦੇ ਰਵਨੀਤ ਬਿੱਟੂ ਵਿੱਚ ਰੋਮਾਂਚਕ ਮੁਕਾਬਲਾ
ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ 9 ਵਜੇ ਤੱਕ ਆਉਣ ਦੀ ਉਮੀਦ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਹਨ। ਇਹਨਾਂ ਸੀਟਾਂ ਤੇ ਮੁਕਾਬਲੇ ਨੂੰ ਰੋਮਾਂਚਕ ਮੰਨਿਆ ਜਾ ਰਿਹਾ ਹੈ।