• Latest
  • Trending
ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

5 years ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

18 minutes ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

22 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

2 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

2 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

2 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

3 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

4 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

4 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

July 29, 2021
in ਖਬਰਾਂ, ਪੰਜਾਬ
ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

ਕਿਹਾ, ਪੰਜਾਬ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਪੈੜਾਂ ਸਿਰਜ ਰਿਹਾ

ਜਲੰਧਰ, 29 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਸੰਜੀਦਾ ਯਤਨਾਂ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰ ਦਿੱਤਾ ਹੈ , ਜਿਸ ਸਦਕਾ ਪਿਛਲੇ ਦੋ ਦਹਾਕਿਆਂ ਵਿੱਚ ਹਰਿਆਣਾ ਨਾਲੋਂ ਰਾਜ ਦੇ ਪੂੰਜੀਗਤ ਖ਼ਰਚੇ ਵਿੱਚ ਵਾਧਾ ਹੋਇਆ ਹੈ।

                ਇਥੇ ਰੋਟਰੀ ਚੈਰੀਟੇਬਲ ਹਸਪਤਾਲ ਮਾਡਲ ਹਾਊਸ ਵਿਖੇ ਆਪ੍ਰੇਸ਼ਨ ਥਿਏਟਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵਧਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ 8000 ਕਰੋੜ ਦੇ ਮੁਕਾਬਲੇ ਪੰਜਾਬ ਦਾ ਇਸ ਸਾਲ ਦਾ ਸਲਾਨਾ ਪੂੰਜੀਗਤ ਖ਼ਰਚਾ 14000 ਕਰੋੜ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਸ਼ੇਸ਼ ਪਹਿਲ ਕਦਮੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨਾਂ ਤਾਕਤਾਂ ਦੇ ਮੂੰਹ ’ਤੇ ਚਪੇੜ ਹੈ, ਜੋ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰ ਕੇ ਖਾਲੀ ਛੱਡ ਗਏ ਸਨ।

                ਵਿੱਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਅੱਜ ਸੂਬਾ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸ ਪੱਖੀ ਤੇ ਅਗਾਂਹਵਧੂ ਨੀਤੀਆਂ ਸਦਕਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਸ੍ਰ.ਬਾਦਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ।

                ਵਿੱਤ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਸੰਕਟ ਤੋਂ ਬਚਾਉਣ ਲਈ ਬਹੁਤ ਹੀ ਮਿਸਾਲੀ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ 200 ਦੇਸ਼ਾਂ ਵਿੱਚ ਫੈਲੀ ਕੋਵਿਡ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਦੀ ਆਰਥਿਕਤਾ ਨੂੰ ਬਹੁਤ ਵੱਡੀ ਢਾਹ ਲਗਾਈ ਹੈ ਪਰ ਪੰਜਾਬ ਨੇ ਇਸ ਦਾ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।

                ਵਿੱਤ ਮੰਤਰੀ ਨੇ ਇਸ ਮੌਕੇ ਵਿਧਾਇਕ ਸ਼੍ਰੀ ਰਿੰਕੂ ਦੀ ਜਲੰਧਰ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਸ਼ਲਾਘਾ ਵੀ ਕੀਤੀ। ਉਨ੍ਹਾਂ ਹਸਪਤਾਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

                ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਮੁੱਚੇ ਜਲੰਧਰ ਲਈ ਇਤਿਹਾਸਿਕ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਥਿਏਟਰ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

                ਇਸ ਮੌਕੇ ਡਾਇਰੈਕਟਰ ਪੰਜਾਬ ਖਾਦੀ ਬੋਰਡ ਮੇਜਰ ਸਿੰਘ, ਪ੍ਰਧਾਨ ਦਿਨੇਸ਼ ਸ਼ਰਮਾ, ਯੂ.ਐਸ.ਘਈ, ਸੁਸ਼ੀਲ ਨਾਗਪਾਲ, ਬ੍ਰਿਜੇਸ਼ ਸਿੰਗਲ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSNewsPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
August 29, 2026
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

Most Popular

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

by Jaspreet Kaur
4 weeks ago
0

ਗ੍ਰੀਸ ਦੇ ਜੰਗਲਾਂ 'ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ 'ਚ ਟਕਰਾਏ 2 ਹੈਲੀਕਾਪਟਰ ਗ੍ਰੀਸ, 2 ਅਗਸਤ (ਵਿਸ਼ਵ ਵਾਰਤਾ): ਗ੍ਰੀਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 