ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਵੀ.ਕੇ ਭਵਰਾ ਵੱਲੋਂ ਪ੍ਰੈੱਸ ਕਾਨਫਰੰਸ
ਪੜ੍ਹੋ,ਕੀ ਕਿਹਾ ਗੈਂਗਸਟਰਾਂ ਬਾਰੇ ਡੀਜੀਪੀ ਨੇ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪਿਛਲੇ ਦਿਨੀਂ ਹੋਈਆਂ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਸਨ। ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਉਹਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਾਲ ਪਹਿਲਾਂ ਦੇ ਮੁਕਾਬਲੇ ਕਤਲ ਦੇ ਘੱਟ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਹੁਣ ਕਤਲ ਦੇ 9 ਮਾਮਲੇ ਆਪਸੀ ਰੰਜਿਸ਼ ਕਾਰਨ ਵਾਪਰੇ ਹਨ ਅਤੇ 6 ਵਿੱਚ ਗੈਂਗਸਟਰਾਂ ਦੀ ਸ਼ਮੂਲਿਅਤ ਹੈ।