ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ!
ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਾਪਰੀ
18 ਸਾਲਾ ਵਾਲੀਬਾਲ ਖਿਡਾਰੀ ਜਖਮੀ
ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਨਿਕਲਦਾ ਦਿਖਾਈ ਦੇ ਰਿਹਾ ਹੈ। ਪਿਛਲੇ ਦਿਨਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਗਜਲ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 18 ਸਾਲ ਦੇ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਦੇ ਗੋਲੀ ਵੱਜੀ ਹੈ। ਹਾਲਾਂਕਿ ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਉਸਦੀ ਕਿਸੇ ਨਾਲ ਰੰਜਿਸ਼ ਨਹੀਂ ਸੀ ਸਗੋਂ ਉਸਨੂੰ ਇਹ ਗੋਲੀ ਉਸ ਸਮੇਂ ਲੱਗੀ ਜਦੋਂ ਉਹ ਦੋ ਗੁੱਟਾਂ ਵਿਚਾਲੇ ਹੋ ਰਹੀ ਲੜਾਈ ਦੌਰਾਨ ਉੱਥੋਂ ਲੰਘ ਰਿਹਾ ਸੀ। ਉਸਨੂੰ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।