• ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ ‘ਅਰਜੁਨਾ ਐਵਾਰਡ’ ਲਈ ਸਿਫਾਰਸ਼
• ਅਥੈਲਿਟਕ ਕੋਚ ਮਹਿੰਦਰ ਸਿੰਘ ਢਿੱਲੋਂ ਦੇ ਨਾਮ ਦੀ ‘ਦਰੋਣਾਚਾਰੀਆ ਐਵਾਰਡ’ ਲਈ ਸਿਫਾਰਸ਼
• ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ, ਕਿਹਾ ਖੇਡ ਜਗਤ ‘ਚ ਪੰਜਾਬ ਦੀ ਸਰਦਾਰੀ ਮੁੜ ਹੋਵੇਗੀ ਕਾਇਮ
ਚੰਡੀਗੜ•, 18 ਅਗਸਤ:
“ਖੇਡ ਜਗਤ ਵਿੱਚ ਪੰਜਾਬ ਦੀ ਸਰਦਾਰੀ ਮੁੜ ਕਾਇਮ ਹੋਣ ਜਾ ਰਹੀ ਹੈ ਕਿਉਂ ਜੋ ‘ਅਰਜੁਨਾ ਐਵਾਰਡ’ , ‘ਦਰੋਣਾਚਾਰੀਆ ਐਵਾਰਡ’ ਲਈ ਐਲਾਨੀ ਗਈ ਸੂਚੀ ਵਿਚ ਪੰਜਾਬੀ ਖਿਡਾਰੀਆਂ ਦੀ ਸ਼ਮੂਲੀਅਤ ਇਸਦੀ ਤਸਦੀਕ ਕਰਦੀ ਹੈ। ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਸਰਕਾਰ ਦੇ ਉੱਦਮਾਂ ਸਦਕਾ ਖੇਡਾਂ ਦੇ ਪਿੜ ਵਿੱਚ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣਕੇ ਉੱਭਰੇਗਾ ਤੇ ਆਪਣੀ ਪੁਰਾਣੀ ਸਰਦਾਰੀ ਦਾ ਲੋਹਾ ਮਨਵਾਏਗਾ ।”
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਦੌਰਾਨ ਖੇਡ ਤੇ ਯੁਵਕ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅਰਜੁਨਾ ਐਵਾਰਡ ਵਰਗੇ ਵੱਡੇ ਪੁਰਸਕਾਰ ਲਈ ਸੂਬੇ ਦੇ 3 ਖਿਡਾਰੀਆਂ, ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੇ ਨਾਂ ਦੀ ਸਿਫਾਰਸ਼ ਕੀਤੀ ਜਾਣੀ ਬੜੇ ਮਾਣ ਵਾਲੀ ਗੱਲ ਹੈ। ਖੇਡ ਮੰਤਰੀ ਨੇ ਅਥਲੈÎਟਿਕ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਨਾਂ ‘ਦਰੋਣਾ ਚਾਰੀਆ ਐਵਾਰਡ’ ਲਈ ਭੇਜੇ ਜਾਣ ਉੱਤੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ•ਾਂ ਨੂੰ ਵਧਾਈ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਵਿੱਚ ਪਹਿਲੀਆਂ 3 ਪੁਜ਼ੀਸ਼ਨਾਂ ਵਿੱਚ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਦਾ ਨਾਂ Àੁੱਭਰਨਾ ਵੀ ਸੂਬੇ ਲਈ ਕਿਸੇ ਗੱਲੋਂ ਸਨਮਾਨ ਤੋਂ ਘੱਟ ਨਹੀਂ ਹੈ। ਜਿਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ• ਨੇ ਪਹਿਲਾ ਸਥਾਨ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ‘ਤੇ ਰਹਿ ਕੇ ਪੰਜਾਬ ਦਾ ਨਾਂ ਚਮਕਾਇਆ ਹੈ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਖਿਡਾਰੀਆਂ ਨੂੰ ਹੁਣ ਆਪਣਾ ਨਿਸ਼ਾਨਾ ਟੋਕੀਓ ਓਲੰਪਿਕ-2020 ‘ਤੇ ਰੱਖਣ ਲਈ ਪ੍ਰੇਰਿਆ ਅਤੇ ਸਰਕਾਰ ਵੱਲੋਂ ਖਿਡਾਰੀਆਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...