ਪੰਜਾਬ ਦੀ ‘ਮਾਨ’ ਸਰਕਾਰ ਦੇ ਪੰਜਾਬ ਮਹੀਨੇ ਪੂਰੇ ਹੋਣ ‘ਤੇ ਪੰਜ ਕੈਬਨਿਟ ਮੰਤਰੀ ਥੋੜ੍ਹੀ ਦੇਰ ਵਿੱਚ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ
ਸਰਕਾਰ ਦੇ ਕੰਮਾਂ ਦਾ ਦੇਣਗੇ ਵੇਰਵਾ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਜ ਪੰਜ ਮਹੀਨੇ ਪੂਰੇ ਹੋ ਜਾਣਗੇ। ਇਸ ਮੌਕੇ ਤੇ ਪੰਜਾਬ ਦੇ ਪੰਜ ਕੈਬਨਿਟ ਮੰਤਰੀਆਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣਗੇ। ਇਹਨਾਂ ਮੰਤਰੀਆਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ,ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ,ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਹਰਭਜਨ ਸਿੰਘ ਈਟੀਓ ਸ਼ਾਮਿਲ ਹੋਣਗੇ।























