ਵੱਡੀ ਖਬਰ
ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਦਿੱਲੀ ਵਿੱਚ ਵੱਡੀ ਬੈਠਕ
ਰਾਹੁਲ ਗਾਂਧੀ ਦੇ ਘਰ ਪਹੁੰਚੇ ਪ੍ਰਸ਼ਾਂਤ ਕਿਸ਼ੋਰ
ਪ੍ਰਿਅੰਕਾ ਗਾਂਧੀ ਅਤੇ ਹਰੀਸ਼ ਰਾਵਤ ਵੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,13 ਜੁਲਾਈ( ਵਿਸ਼ਵ ਵਾਰਤਾ) ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਦਿੱਲੀ ਵਿੱਚ ਕਾਂਗਰਸ ਦੇ ਵੱਡੇ ਨੇਤਾ ਰਾਹੁਲ ਗਾਂਧੀ ਦੇ ਘਰ ਵਿੱਚ ਬੈਠਕ ਕਰਨ ਲਈ ਪਹੁੰਚੇ ਹੋਏ ਹਨ। ਜਿਨ੍ਹਾਂ ਵਿੱਚ ਪ੍ਰਿਅੰਕਾ ਗਾਂਧੀ , ਸੂੂਬਾ ਇੰਚਾਰਜ ਹਰੀਸ਼ ਰਾਵਤ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਮੌਜੂਦ ਹਨ।
ਇਸ ਮੀਟਿੰਗ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕਿਸੇ ਵੀ ਸਮੇਂ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਕਾਰਨ ਕੋਈ ਵੱਡਾ ਐਲਾਨ ਕਾਂਗਰਸ ਹਾਈ ਕਮਾਨ ਕਰ ਸਕਦਾ ਹੈ।