• Latest
  • Trending
ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵਾਰਨ ਲਈ ਤਿਆਰ ਹਾਂ : ਬਾਦਲ

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵਾਰਨ ਲਈ ਤਿਆਰ ਹਾਂ : ਬਾਦਲ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

25 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵਾਰਨ ਲਈ ਤਿਆਰ ਹਾਂ : ਬਾਦਲ

October 17, 2018
in ਪੰਜਾਬ
ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵਾਰਨ ਲਈ ਤਿਆਰ ਹਾਂ : ਬਾਦਲ

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵਾਰਨ ਲਈ ਤਿਆਰ ਹਾਂ : ਬਾਦਲ– ਸਾਬਕਾ ਮੁੱਖ ਮੰਤਰੀ ਨੇ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਉਹਨਾਂ ਨੂੰ ਕਿਸੇ ਸੁਰੱਖਿਆ ਛਤਰੀ ਦੀ ਲੋੜ ਨਹੀਂ
– ਕੈਪਟਨ ਨੂੰ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ 1984 ਵਾਲੀ ਫਿਰਕੂ ਅੱਗ ਵੱਲ ਧੱਕਣਾ ਬੰਦ ਕਰੇ
– ਕਿਹਾ ਕਿ ਕਾਂਗਰਸ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਗਰਮਖ਼ਿਆਲੀਆਂ ਦਾ ਸਮਰਥਨ ਕਰ ਰਹੀ ਹੈ

ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਉਹ ਜੇਕਰ ਉਹਨਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ , ਖਾਸ ਕਰਕੇ ਹਿੰਦੂਆਂ ਅਤੇ ਸਿੱਖਾਂ ਵਿਚਕਾਰ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣੀ ਜਾਨ ਵੀ ਵਾਰਨੀ ਪਈ ਤਾਂ ਉਹ ਇਸ ਨੂੰ ਇੱਕ ਬਹੁਤ ਵੱਡਾ ਸਨਮਾਨ ਸਮਝਣਗੇ।
ਉਹਨਾਂ ਕਿਹਾ ਕਿ ਸ਼ਾਂਤੀ ਅਤੇ ਫਿਰਕੂ ਸਾਂਝ ਮੇਰੇ ਅਕੀਦੇ ਦਾ ਹਿੱਸਾ ਹਨ ਅਤੇ ਮੈ ਉਹਨਾਂ ਵਿਅਕਤੀਆਂ ਦੀਆਂ ਸਾਜ਼ਿਸ਼ਾਂ ਜਾਂ ਧਮਕੀਆਂ ਤੋਂ ਡਰਦਾ ਨਹੀਂ ਹਾਂ, ਜਿਹੜੇ ਸਿਰਫ ਇਸ ਲਈ ਮੇਰੀ ਜਾਨ ਲੈਣਾ ਚਾਹੁੰਦੇ ਹਨ, ਕਿਉਂ ਮੇਰੀ ਮੌਜੂਦਗੀ ਉਹਨਾਂ ਦੀ ਪੰਜਾਬ ਅੰਦਰ ਮੁੜ ਤੋਂ ਅੱਗ ਲਾਉਣ ਦੀ ਇੱਛਾ ਦੇ ਰਾਹ ਵਿਚ ਰੁਕਾਵਟ ਬਣੀ ਹੋਈ ਹੈ। ਉਹਨਾਂ ਕਿਹਾ ਕਿ ਇਹ ਉਹੀ ਤੱਤ ਹਨ, ਜਿਹਨਾਂ ਨੂੰ ਹਮੇਸ਼ਾਂ ਤੋਂ ਕਾਂਗਰਸ ਪਾਰਟੀ ਦਾ ਸਮਰਥਨ ਰਿਹਾ ਹੈ ਅਤੇ ਕਾਂਗਰਸ ਦੇ ਸੱਤਾ ਵਿਚ ਆਉਣ ਨਾਲ ਉਹ ਦੁਬਾਰਾ ਤੋਂ ਸਰਗਰਮ ਹੋ ਗਏ ਹਨ। ਇਹ ਨਾਪਾਕ ਗਠਜੋੜ ਸਿੱਖਾਂ ਨੂੰ ਮੁੜ ਤੋਂ 1980ਵਿਆਂ ਵਾਲੇ ਉਸੇ ਖੂਨੀ ਰਾਹ ਵੱਲ ਧੱਕਣ ਉੱਤੇ ਤੁਲਿਆ ਹੋਇਆ ਹੈ, ਜਿਸ ਵਿਚੋਂ ਪੰਜਾਬ ਅਤੇ ਸਿੱਖ ਅਜੇ ਤੀਕ ਵੀ ਪੂਰੀ ਤਰ•ਾਂ ਨਿਕਲ ਨਹੀਂ ਪਾਏ ਹਨ। ਉਹਨਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਸ ਜਾਨਲੇਵਾ ਸਾਜ਼ਿਸ਼ ਤੋਂ ਸਿੱਖਾਂ ਅਤੇ ਬਾਕੀ ਪੰਜਾਬੀਆਂ ਨੂੰ ਬਚਾਉਣ ਲਈ ਦਿੱਤੀ ਕੋਈ ਵੀ ਕੀਮਤ ਵੱਡੀ ਨਹੀਂ ਹੈ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੀ ਜਾ ਰਹੀ ਕਿਸੇ ਸੁਰੱਖਿਆ ਛਤਰੀ ਦੀ ਲੋੜ ਨਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਮੈਨੂੰ ਦਿੱਤੀ ਜਿਹੜੀ ਸੁਰੱਖਿਆ ਛਤਰੀ ਵਾਧੂ ਲੱਗਦੀ ਹੈ, ਸਰਕਾਰ ਉਹ ਵਾਪਸ ਲੈ ਸਕਦੀ ਹੈ। ਉਹਨਾਂ ਕਿਹਾ ਕਿ ਸ਼ਾਇਦ ਤੁਹਾਡੇ ਲਈ ਇਹ ਗੱਲ ਸਮਝਣੀ ਬਹੁਤ ਮੁਸ਼ਕਿਲ ਹੈ, ਪਰ ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਮੈਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਦੇਣ ਵਾਸਤੇ ਤਿਆਰ ਹਾਂ ਅਤੇ ਮੈਨੂੰ ਕਿਸੇ ਸਰਕਾਰੀ ਸੁਰੱਖਿਆ ਦੀ ਲੋੜ ਨਹੀਂ ਹੈ। ਵਾਧੂ ਸੁਰੱਖਿਆ ਲੈਣ ਦੀ ਤਾਂ ਗੱਲ ਹੀ ਛੱਡੋ, ਮੈਂ ਤੁਹਾਨੂੰ ਬੇਨਤੀ ਕਰਦਾ ਹੈ ਕਿ ਮੇਰੇ ਕੋਲ ਮੌਜੂਦਾ ਸੁਰੱਖਿਆ ਵਿਚੋਂ ਵੀ ਤੁਸੀਂ ਜਿੰਨੀ ਚਾਹੋ ਵਾਪਸ ਲੈ ਲਵੋ।
ਸਰਦਾਰ ਬਾਦਲ ਨੇ ਕਿਹਾ ਕਿ ਮੈਨੂੰ ਸੁਰੱਖਿਆ ਦੀ ਪੇਸ਼ਕਸ਼ ਕਰਨ ਵਰਗੀਆਂ ਚਾਲਾਂ ਚੱਲਣ ਦੀ ਥਾਂ ਮੁੱਖ ਮੰਤਰੀ ਨੂੰ ਸ਼ਾਂਤੀ ਅਤੇ ਫਿਰਕੂ ਸਾਂਝ ਨੂੰ ਬਚਾਉਣ ਅਤੇ ਸੂਬੇ ਨੂੰ ਖਤਰਨਾਕ ਅਰਾਜਕਤਾ ਵੱਲ ਧੱਕੇ ਜਾਣ ਤੋਂ ਰੋਕਣ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਅੰਦਰ ਫਿਰਕੂ ਤਣਾਅ ਪੈਦਾ ਕਰਨ ਵਾਲੀਆਂ ਖਤਰਨਾਕ ਮਜ਼ਹਬੀ ਖੇਡਾਂ ਖੇਡਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਅਜਿਹੀਆਂ ਘਿਣਾਉਣੀਆਂ ਅਤੇ ਸਨਕੀ ਖੇਡਾਂ ਕਰਕੇ ਪੰਜਾਬ ਦੇ ਲੋਕ ਪਹਿਲਾਂ ਹੀ ਆਪਣੇ ਹਜ਼ਾਰਾਂ ਨਿਰਦੋਸ਼ ਸਕੇ-ਸੰਬੰਧੀਆਂ ਨੂੰ ਖੋ ਚੁੱਕੇ ਹਨ।
ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਅੰਦਰ ਗਰਮਖ਼ਿਆਲੀ ਸਿਆਸਤ ਅਤੇ ਖਤਰਨਾਕ ਨਾਅਰਿਆਂ ਪਿੱਛੇ ਹਮੇਸ਼ਾਂ ਹੀ ਕਾਂਗਰਸ ਪਾਰਟੀ ਹੀ ਰਹੀ ਹੈ, ਜਿਸ ਦਾ ਮੁੱਖ ਮੰਤਵ ਸਿੱਖਾਂ ਨੂੰ ਆਪਣੇ ਚੁਣੇ ਹੋਏ ਨੁੰਮਾਇਦਿਆਂ ਰਾਹੀਂ ਆਪਣੇ ਪਵਿੱਤਰ ਗੁਰਧਾਮਾਂ ਦੀ ਸੇਵਾ ਕਰਨ ਤੋਂ ਵਾਂਝੇ ਕਰਨਾ ਹੈ। ਕਾਂਗਰਸ ਦਾ ਅਸਲੀ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਕਬਜ਼ਾ ਕਰਕੇ ਖਾਲਸਾ ਪੰਥ ਨੂੰ ਕਮਜ਼ੋਰ ਕਰਨਾ ਹੈ। ਇਸ ਤੱਥ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਸ਼ਰੇਆਮ ਸਵੀਕਾਰ ਕਰ ਲਿਆ ਹੈ। ਉਹਨਾਂ ਕਿਹਾ ਕਿ 1980ਵਿਆਂ ਵਿਚ ਪੰਜਾਬ ਅੰਦਰ ਵਾਪਰੇ ਦੁਖਾਂਤ ਪਿੱਛੇ ਵੀ ਕਾਂਗਰਸ ਦੀ ਇਹੀ ਲਾਲਸਾ ਅਤੇ ਕਾਂਗਰਸੀ ਸਰਕਾਰਾਂ ਵੱਲੋਂ ਲਗਾਤਾਰ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨਾਲ  ਕੀਤੇ ਵਿਤਕਰੇ ਜ਼ਿੰਮੇਵਾਰ ਸਨ, ਜਿਸਦਾ ਨਤੀਜਾ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲੇ ਅਤੇ 1984 ਵਿਚ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੇ ਰੂਪ ਵਿਚ ਸਾਹਮਣੇ ਆਇਆ ਸੀ।

ਸਰਦਾਰ ਬਾਦਲ ਨੇ ਅਮਰਿੰਦਰ ਸਿੰਘ ਦੇ ਦੋਗਲੇਪਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਕ ਪਾਸੇ ਉਹ ਪੰਜਾਬ ਅੰਦਰ ਅਸਥਿਰਤਾ ਫੈਲਾਉਣ ਲਈ ਗਰਮਖ਼ਿਆਲੀਆਂ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਰਿਹਾ ਹੈ ਅਤੇ ਦੂਜੇ ਪਾਸੇ ਉਹ ਕਾਂਗਰਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਸਮੇਤ ਸਾਰੇ ਸਿੱਖ ਗੁਰਧਾਮਾਂ ਅਤੇ ਸੰਸਥਾਵਾਂ ਉੱਤੇ ਕਬਜ਼ੇ ਕਰਨ ਦੀ ਇੱਛਾ ਦਾ ਇਕਬਾਲ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਸ਼ਰੇਆਮ ਆਪਣੀ ਪਾਰਟੀ ਦੀ ਐਸਜੀਪੀਸੀ ਉੱਤੇ ਕਬਜ਼ਾ ਕਰਨ ਦੀ ਨੀਤੀ ਦਾ ਐਲਾਨ ਕਰਦਾ ਹੈ ਅਤੇ ਫਿਰ ਉਸੇ ਸਾਹ ਵਿਚ ਉਹ ਕਹਿੰਦਾ ਹੈ ਕਿ ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ ਜੋ ਕਿ ਧਰਮ ਉੱਤੇ ਸਿਆਸਤ ਨਹੀਂ ਕਰੇਗੀ। ਇਸ ਤੋਂ ਬਾਅਦ ਉਹ ਕਹਿੰਦਾ ਹੈ ਕਿ ਇਸ ਮਕਸਦ ਲਈ ਉਹ ਗਰਮਖ਼ਿਆਲੀਆਂ ਦੀ ਮੱਦਦ ਨਹੀਂ ਕਰਨਗੇ। ਉਸ ਨੂੰ ਪੁੱਛਿਆ ਜਾਣਾ ਬਣਦਾ ਹੈ ਕਿ ਉਸ ਦੀ ਐਸਜੀਪੀਸੀ ਉੱਤੇ ਕਿਵੇਂ ਕਬਜ਼ਾ ਕਰਨ ਦੀ ਯੋਜਨਾ ਹੈ? ਬਿੱਲੀ ਹੁਣ ਥੈਲੇ ਵਿਚੋਂ ਪੂਰੀ ਤਰ•ਾਂ ਬਾਹਰ ਆ ਚੁੱਕੀ ਹੈ।
ਸਰਦਾਰ ਬਾਦਲ ਨੇ ਅਮਰਿੰਦਰ ਸਿੰਘ ਨੂੰ ਅਤੀਤ ਦੇ ਕੌੜੇ ਸਬਕਾਂ ਤੋਂ ਕੁੱਝ ਸਿੱਖਣ ਆਖਦਿਆਂ ਪੰਜਾਬ ਨੂੰ ਦੁਬਾਰਾ ਤੋਂ 1984 ਵਾਲੀ ਅੱਗ ਵੱਲ ਧੱਕਣ ਤੋਂ ਵਰਜਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
3 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 