ਪੰਜਾਬ ਦੀ ਸਿਆਸਤ ਵਿੱਚ ਕੁੱਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ
ਦੇਖੋ ਕਿਸਨੂੰ ਐਲਾਨਿਆ ਆਪਣਾ ਪਹਿਲਾ ਉਮੀਦਵਾਰ
ਚੰਡੀਗੜ੍ਹ,9 ਨਵੰਬਰ(ਵਿਸ਼ਵ ਵਾਰਤਾ)-ਪਿਛਲੇ ਲਗਭਗ ਇੱਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਆਗੂ ਗੁੁਰਨਾਮ ਸਿੰਘ ਚੜੂਨੀ ਨੇ ਸਿਆਸਤ ਵਿਚ ਪੈਰ ਧਰ ਲਿਆ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼ਹੀਦਾਂ ਦੀ ਧਰਤੀ ਫਤਿਹਗੜ ਸਾਹਿਬ ਤੋਂ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਚੜੂਨੀ ਨੇ ਫਤਿਹਗੜ ਸਾਹਿਬ ਤੋਂ ਸਾਬਕਾ ਕਾਂਗਰਸੀ ਆਗੂ ਸਰਬਜੀਤ ਸਿੰਘ ਮੱਖਣ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
ਚੜੂਨੀ ਦੇ ਇਸ ਫ਼ੈਸਲੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਬੁਲਾਈ ਹੈ ਜਿਸ ਵਿਚ ਚੜੂਨੀ ਬਾਰੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।ਹੁਣ ਤੱਕ ਕਿਸਾਨ ਆਗੂਆਂ ਦੇ ਜੋ ਬਿਆਨ ਸਾਹਮਣੇ ਆਇਆ ਹਨ ਉਸ ਵਿਚ ਕਿਹਾ ਗਿਆ ਹੈ ਕਿ ਚੜੂਨੀ ਦਾ ਇਹ ਕਦਮ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ।