ਪੰਜਾਬ ਦੀ ਸੀਨੀਅਰ ਆਈਏਐਸ ਅਫਸਰ ਨੇ ਸਵੈ-ਇੱਛਾ ਨਾਲ ਸੇਵਾਮੁਕਤੀ ਲਈ ਦਿੱਤੀ ਅਰਜ਼ੀ
ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੀ ਸੀਨੀਅਰ ਮਹਿਲਾ ਆਈਏਐਸ ਅਫਸਰ ਅੰਮ੍ਰਿਤ ਕੌਰ ਗਿੱਲ ਨੇ ਸਵੈ-ਇੱਛਾ ਨਾਲ ਸੇਵਾਮੁਕਤੀ ਸਕੀਮ (ਵੀਆਰਐਸ) ਲਈ ਅਰਜ਼ੀ ਦਿੱਤੀ ਹੈ। ਉਹ 2010 ਬੈਚ ਦੀ ਆਈ.ਏ.ਐਸ. ਹਨ। ਜਾਣਕਾਰੀ ਅਨੁਸਾਰ ਉਹਨਾਂ ਨੇ ਨੇ ਕੁਝ ਪਰਿਵਾਰਕ ਕਾਰਨਾਂ ਕਰਕੇ ਵੀਆਰਐਸ ਲਈ ਅਰਜ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਫੈਸਲੇ ਦਾ ਰਾਜਨੀਤੀ ਜਾਂ ਕਿਸੇ ਨਾਲ ਕਿਸੇ ਤਰ੍ਹਾਂ ਦੇ ਮਤਭੇਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤ ਕੌਰ ਗਿੱਲ ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।