ਪੰਜਾਬ ਦੇ ਅਧਿਕਾਰੀਆਂ ਨਾਲ ਕੇਜਰੀਵਾਲ ਦੀ ਮੀਟਿੰਗ ਦੇ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਦੇ ਵੱਡੇ ਬਿਆਨ
ਪੜ੍ਹੋ,ਕੀ ਕਿਹਾ
ਚੰਡੀਗੜ੍ਹ,12 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਨੂੰ ਲੈ ਕੇ ਵਿਰੋਧੀ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈ ਰਹੇ ਹਨ। ਇਸ ਵਿਚਾਲੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਨੇ ਵੀ ਟਵੀਟ ਕਰਦਿਆਂ ਭਗਵੰਤ ਮਾਨ ਅਤੇ ਕੇਜਰੀਵਾਲ ਤੇ ਨਿਸ਼ਾਨੇ ਸਾਧੇ ਹਨ। ਕੈਪਟਨ ਨੇ ਲਿਖਿਆ ਹੈ ਕਿ ਕੇਜਰੀਵਾਲ ਨੇ ਉਮੀਦ ਤੋਂ ਪਹਿਲਾਂ ਹੀ ਪੰਜਾਬ ਤੇ ਕਬਜਾ ਕਰ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਗਵੰਤ ਮਾਨ ਨੂੰ ਰਬੜ ਦੀ ਸਟੈਂਪ ਵੀ ਦੱਸਿਆ ਹੈ।
Worst was feared, worst happened. @ArvindKejriwal has taken over Punjab much before it was expected to happen. That @BhagwantMann is a rubber stamp was a foregone conclusion already, now Kejriwal has proved it right by chairing Punjab officers' meeting in Delhi.
— Capt.Amarinder Singh (@capt_amarinder) April 12, 2022
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਨੂੰ ਗੈਰਸੰਵੀਧਾਨਕ ਅਤੇ ਨਾ ਮੰਨਣਯੋਗ ਦੱਸਦਿਆਂ ਟਵੀਟ ਕੀਤਾ ਹੈ।
https://twitter.com/officeofssbadal/status/1513779794835431429?s=20&t=4NYH-VMuxUnoSCXfkFGB6w