ਪੰਜਾਬ ਦੇ ਇਸ ਜ਼ਿਲ੍ਹੇ ‘ਚ ਚੱਕਰਵਾਤੀ ਤੂਫ਼ਾਨ ਦਾ ਕਹਿਰ
ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)-ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਦਿਨ ਆਏ ਚੱਕਰਵਾਤੀ ਤੂਫ਼ਾਨ ਨੇ ਕਾਫੀ ਜ਼ਿਆਦਾ ਤਬਾਹੀ ਮਚਾਈ ਹੈ। ਭਾਰੀ ਮੀਂਹ ਦੇ ਦੌਰਾਨ ਫਾਜ਼ਿਲਕਾ ਜਿਲ੍ਹੇ ਦੇ ਕੁੱਝ ਇਲਾਕਿਆਂ ਖ਼ਾਸ ਕਰਕੇ ਬਕੈਨਵਾਲਾ ਪਿੰਡ ਅਤੇ ਇਸ ਦੇ ਆਲੇ ਦੁਆਲੇ ਆਏ ਚੱਕਰਵਾਤੀ ਤੂਫ਼ਾਨ ਨੇ ਕਾਫੀ ਤਬਾਹੀ ਮਚਾਈ। ਇਸ ਕਾਰਨ ਮਕਾਨਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਲੋਕ ਜ਼ਖਮੀ ਹੋ ਗਏ। ਬਾਗਾਂ ਵਿੱਚ ਦਰੱਖਤ ਉੱਖੜ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੀਂਹ ਕਾਰਨ ਜਿਨ੍ਹਾਂ ਦਾ ਘਰ ਢਹਿ ਗਿਆ ਹੈ, ਉਹਨਾਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ ਤੇ ਫਸਲਾਂ ਦੀ ਗਿਰਦਾਵਰੀ ਦੇ ਵੀ ਹੁਕਮ ਦਿੱਤੇ ਗਏ ਹਨ। ਇਸ ਤੂਫ਼ਾਨ ਨਾਲ ਫ਼ਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਡੀਸੀ ਸੇਨੂੰ ਦੁੱਗਲ ਅਤੇ ਹਲਕੇ ਦੇ ਐਮ ਐਲ ਏ ਨਰਿੰਦਰ ਸਵਨਾ ਨੇ ਤੂਫ਼ਾਨ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀ ਸਾਰ ਲਈ ਅਤੇ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਇਲਾਕਾ ਮਾਲਵੇ ਦੇ ਹੋਰ ਕਈ ਇਲਾਕਿਆਂ ਵਿਚ ਵੀ ਤੂਫ਼ਾਨ ਨੇ ਕਾਫ਼ੀ ਨੁਕਸਾਨ ਕੀਤਾ ਹੈ।