ਪੰਜਾਬ ਦੇ ਇਸ ਜਿਲ੍ਹੇ ਵਿੱਚ ਕੱਲ੍ਹ ਨੂੰ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ 18 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਬਰਨਾਲਾ ਜਿਲ੍ਹੇ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਪ੍ਰਸ਼ਾਸਨ ਵਲੋਂ 19 ਜਨਵਰੀ ਦੀ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਇਸ ਸੰਬੰਧ ਵਿੱਚ ਹੁਕਮ ਜਾਰੀ ਕਰ ਦਿੱਤੇ ਹਨ। ਹੁਕਮਾਂ ਅਨੁਸਾਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਹਰ ਸਾਲ 19 ਜਨਵਰੀ ਨੂੰ ਮਨਾਇਆ ਜਾਂਦਾ ਹੈ, ਇਸ ਲਈ ਪ੍ਰਸ਼ਾਸਨ ਵਲੋਂ 19 ਜਨਵਰੀ 2023 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ, ਜਦੋਂਕਿ ਜਿਨ੍ਹਾਂ ਵਿਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਤੇ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।