ਪੰਜਾਬ ਦੇ ਇੱਕ ਸਕੂਲ ਵਿੱਚ ਕੋਰੋਨਾ ਵਿਸਫੋਟ, 13 ਵਿਦਿਆਰਥੀ ਪਾਜ਼ੀਟਿਵ
BIG NEWS
ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)-ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ। ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ 13 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ । ਜਿਸ ਤੋਂ ਬਾਅਦ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੀਟਿਵ ਵਿਦਿਆਰਥੀਆਂ ਨੂੰ ਘਰ ਵਿਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਸਾਰੇ ਕੋਰੋਨਾ ਪਾਜ਼ੀਟਿਵ ਵਿਦਿਆਰਥੀਆਂ ਦੀ ਉਮਰ 15-16 ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ।























