ਪੰਜਾਬ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਲਈ ਸਵੈ ਇੱਛਤ ਸੇਵਾ ਮੁਕਤੀ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਸਵੈ ਇੱਛਤ ਸੇਵਾ ਮੁਕਤੀ ਲੈ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ADGP (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਸਵੈ-ਇੱਛੁਕ ਸੇਵਾਮੁਕਤੀ (VRS) ਲੈ ਲਈ ਹੈ। ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ।
https://x.com/gurinipspb/status/1783030460869914743?t=Nn8LWEuTwMjpS71yh75G5g&s=08
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ 2 ਸੀਨੀਅਰ ਅਧਿਕਾਰੀ ਸਵੈ ਇੱਛਤ ਸੇਵਾ ਮੁਕਤੀ ਲੈ ਚੁੱਕੇ ਹਨ ਜਿਹਨਾਂ ਵਿੱਚ ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸਾਬਕਾ ਆਈਏਐਸ ਅਫ਼ਸਰ ਪਰਮਪਾਲ ਕੌਰ ਦਾ ਨਾਂ ਸ਼ਾਮਲ ਹੈ। ਜਿਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਜੁਆਇੰਨ ਕਰ ਲਈ ਹੈ।
ਦੂਜਾ ਨਾਮ ਆਈ ਏ ਐਸ ਅਫਸਰ ਕਰਨੈਲ ਸਿੰਘ ਦਾ ਹੈ, ਜਿਹਨਾਂ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।