ਪੰਜਾਬ ਦੇ ਉਪ ਮੁੱਖ ਮੰਤਰੀ 4 ਅਕਤੂਬਰ ਨੂੰ ਲਖੀਮਪੁਰ ਖੀਰੀ ਦਾ ਕਰਨਗੇ ਦੌਰਾ
ਚੰਡੀਗੜ੍ਹ, 3 ਅਕਤੂਬਰ( ਵਿਸ਼ਵ ਵਾਰਤਾ )-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 4 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ ਅਤੇ ਉੱਥੋਂ ਦੀ ਸਥਿਤੀ ਅਤੇ ਮੌਕੇ ਦਾ ਜਾਇਜ਼ਾ ਲੈਣਗੇ।
ਇਸ ਸਬੰਧੀ ਸ. ਰੰਧਾਵਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ ਅਤੇ ਉੱਥੇ ਮੌਜੂਦ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਲ ਕਰਨਗੇ। ਉਪ ਮੁੱਖ ਮੰਤਰੀ ਨਾਲ ਅਧਿਕਾਰੀਆਂ ਦੀ ਟੀਮ ਵੀ ਜਾਵੇਗੀ।
ਰੰਧਾਵਾ ਨੇ ਪੀੜਤਾਂ ਨੂੰ ਨਿਆਂ ਦੇਣ ਦਾ ਵਾਅਦਾ ਕਰਦਿਆਂ ਕਿਸਾਨਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।