ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫ਼ੇ ਤੇ ਸ਼ਸ਼ੋਪੰਜ ਬਰਕਰਾਰ,ਹਾਲਾਂ ਵੀ ਨਹੀਂ ਹੋਈ ਪੁਸ਼ਟੀ
ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਐਡਵੋਕੇਟ ਜਨਰਲ ਅਮਰ ਪ੍ਰੀਤ ਸਿੰਘ ਦਿਓਲ ਦੇ ਅਸਤੀਫੇ ਦੀਆਂ ਖਬਰਾਂ ਨੂੰ ਲੈ ਕੇ ਸ਼ਸ਼ੋਪੰਜ ਬਰਕਰਾਰ ਹੈ। ਹਜੇ ਤੱਕ ਇਸ ਦੀ ਕਿਸੇ ਵੀ ਸਰਕਾਰੀ ਅਧਿਕਾਰੀ ਅਤੇ ਮੰਤਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ,ਤੇ ਨਾ ਹੀ ਕਿਸੇ ਤਰ੍ਹਾਂ ਦਾ ਨੋਟਿਸ ਜਾਰੀ ਹੋਇਆ ਹੈ। ਦੱਸ ਦਈਏ ਕਿ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਗਠਨ ਤੋਂ ਇਕ ਹਫ਼ਤੇ ਬਾਅਦ ਸਰਕਾਰ ਨੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਨਿਯੁਕਤ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਹਨਾਂ ਦੀ ਨਿਯੁਕਤੀ ਤੇ ਸਵਾਲ ਚੁੱਕਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।